ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਪੰਜਾਬ ਦੌਰੇ ਤੇ ਆਏ ਇਸ ਦੌਰਾਨ ਉਹ ਮੁਹਾਲੀ ਵਿੱਚ ਆਯੋਜਿਤ ਸਮਾਗਮ ਵਿੱਚ ਵੀ ਸ਼ਾਮਿਲ ਹੋਏ। ਦੱਸ ਦਈਏ ਕਿ ਰਾਹੁਲ ਗਾਂਧੀ ਨੇ ਮੁਹਾਲ ਵਿੱਚ ਨਵਜੀਵਨ ਅਖਬਾਰ ਨੂੰ ਰੀ-ਲਾਂਚ ਕੀਤਾ। ਸਮਾਗਮ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੀ ਸ਼ਾਮਿਲ ਹੋਏ।
https://www.facebook.com/LivingIndiaNewschannel/videos/340923353367404/
ਰਾਹੁਲ ਗਾਂਧੀ ਨੇ ਮਨਮੋਹਨ ਸਿੰਘ ਲਈ ਕਿਹਾ ਕਿ ਉਹਨਾਂ ਨੇ ਬਹੁਤ ਹੀ ਪਿਆਰ ਨਾਲ ਦੇਸ਼ ਨੂੰ ਚਲਾਇਆ ਹੈ। ਉੱਥੇ ਹੀ ਦੂਜੇ ਪਾਸੇ ਉਹਨਾਂ ਨੇ ਪੀਐਮ ਮੋਦੀ ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਾਲ 2019 ਵਿੱਚ ਮੋਦੀ ਸਰਕਾਰ ਨੂੰ ਖਤਮ ਕਰਕੇ ਹੀ ਰਹਾਂਗੇ। ਦੱਸ ਦਈਏ ਕਿ ਨਵਜੀਵਨ ਅਖਬਾਰ ਨੂੰ ਮਹਾਤਮਾ ਗਾਂਧੀ ਨੇ ਸ਼ੁਰੂ ਕੀਤਾ ਸੀ ਜਿਸਨੂੰ ਫਿਰ ਤੋਂ ਰਾਹੁਲ ਗਾਂਧੀ ਨੇ ਸ਼ੁਰੂ ਕੀਤਾ ਹੈ। ਦੱਸਣਯੋਗ ਗੱਲ ਹੈ ਕਿ ਇਸ ਸਮਾਗਮ ਵਿੱਚ ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਸ਼ਾਮਿਲ ਨਹੀਂ ਹੋਏ।
