ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਨਾਭਾ ਦੀ ਜੇਲ ਚੋਂ ਭਦੇਭਰੀ ਹਲਾਤਾ ‘ਚ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਸ ਨੌਜਵਾਨ ਨੂੰ ਲੁੱਟਾਂ ਖੋਹਾਂ ਦੇ ਮਾਮਲੇ ਦੇ ਕਾਰਨ ਗ੍ਰਿਫਤਾਰ ਕੀਤਾ ਗਿਆ ਸੀ। ਉੱਥੇ ਹੀ ਦੂਜੇ ਪਾਸੇ ਇਸ ਮਾਮਲੇ ਤੇ ਮ੍ਰਿਤਕ ਸੁਖਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਜੇਲ੍ਹ ਪ੍ਰਸ਼ਾਸਨ ਤੇ ਸਵਾਲੀਆ ਨਿਸ਼ਾਨ ਲਗਾਏ ਹਨ।
ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਸੁਖਪ੍ਰੀਤ ਸਿੰਘ ਦੀ ਮੌਤ ਜੇਲ ਦੇ ਅੰਦਰ ਗਲਤ ਟੀਕਾ ਲਗਾਉਣ ਦੇ ਕਾਰਨ ਹੋਈ ਹੈ। ਜਿਸ ਦੀ ਉਹਨਾਂ ਨੇ ਉੱਚ ਪੱਧਰੀ ਜਾਂਚ ਹੋਣ ਦੀ ਮੰਗ ਕੀਤੀ ਹੈ। ਫਿਲਹਾਲ ਇਸ ਮਾਮਲੇ ਤੇ ਪੁਲਿਸ ਅਧਿਕਾਰਿਆ ਦਾ ਕੋਈ ਵੀ ਬਿਆਨ ਸਾਹਮਣੇ ਨਹੀਂ ਆਇਆ ਹੈ। ਫਿਲਹਾਲ ਪੁਲਿਸ ਇਸ ਮਾਮਲੇ ਤੇ ਗੰਭੀਰਤਾ ਨਾਲ ਕਾਰਵਾਈ ਕਰ ਰਹੀ ਹੈ।

