ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਖਰਾਬ ਦੇ ਚੱਲਦੇ ਡਾਕਟਰਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ।
ਉੱਥੇ ਹੀ ਦੂਜੇ ਪਾਸੇ ਨਵਜੀਵਨ ਅਖਬਾਰ ਦੀ ਲਾਂਚਿੰਗ ਲਈ ਆਏ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਲਈ ਉਹਨਾਂ ਦੇ ਰਿਹਾਇਸ਼ ਪਹੁੰਚੇ। ੁਇਸ ਦੌਰਾਨ ਉਹਨਾਂ ਦੇ ਨਾਲ ਮਨਮੋਹਨ ਸਿੰਘ ਵੀ ਮੌਜੂਦ ਸੀ। ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਠੀਕ ਨਾ ਹੋਣ ਦੇ ਕਾਰਨ ਡਾਕਟਰਾਂ ਨੇ 24 ਘੰਟੇ ਆਰਾਮ ਕਰਨ ਦੀ ਸਲਾਹ ਦਿੱਤੀ ਹੈ।

