ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਸਾਬਕਾ ਸੀਐਮ ਪ੍ਰਕਾਸ਼ ਸਿੰਘ ਬਾਦਲ ਨੇ ਸੀਐਮ ਕੈਪਟਨ ਅਮਰਿੰਦਰ ਸਿੰਘ ਨੂੰ ਕਰਤਾਰਪੁਰ ਲਾਂਘੇ ਨੂੰ ਲੈਕੇ ਨਸੀਹਤ ਦਿੱਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਦੇ ਸਾਬਕਾ ਸੀਐਮ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਦੇ ਕੈਪਟਨ ਅਮਰਿੰਦਰ ਸਿੰਘ ਨੂੰ ਨਸੀਹਤ ਦਿੰਦੇ ਹੋਏ ਕਿਹਾ ਕਿ ਉਹ ਕਰਤਾਰਪੁਰ ਲਾਂਘੇ ਵਿੱਚ ਅੜਿੱਕਾ ਨਾ ਪਾਉਣ ਦੀ ਗੱਲ ਆਖੀ ਹੈ।
ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਕੈਪਟਨ ਸਿੱਖਾਂ ਦੀ ਅਰਦਾਸਾਂ ਅਤੇ ਖੁਸ਼ੀਆਂ ਵਿੱਚ ਅੜਿੱਕਾ ਨਾ ਪਾਉਣ। ਦੱਸਣਯੋਗ ਗੱਲ ਹੈ ਕਿ ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਤੇ ਪਾਕਿਸਤਾਨ ਦੀ ਕਾਰਵਾਈ ਨੂੰ ਸਾਜਿਸ਼ ਆਖਿਆ ਸੀ ਤੇ ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਸੀ। ਪਾਕਿਸਤਾਨ ਪੰਜਾਬ ਵਿੱਚ ਅਸ਼ਾਤੀ ਫੈਲਾਉਣ ਦੀ ਵੀ ਕੋਸ਼ਿਸ਼ ਕਰ ਸਕਦਾ ਹੈ।

