ਰਾਹੁਲ ਨੇ ਪਾਰਟੀ ਵਰਕਰਾਂ ਤੇ ਜਨਤਾ ਨੂੰ ਦਿੱਤੀ ਵਧਾਈ, ਇਹ ਬਦਲਾਅ ਦਾ ਸਮਾਂ ਹੈ- ਰਾਹੁਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਦੇ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰੈਸ ਕਾਨਫਰੰਸ ਕਰਕੇ ਪਾਰਟੀ ਵਰਕਰਾਂ ਤੇ ਜਨਤਾ ਨੂੰ ਵਧਾਈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਦੇ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰੈਸ ਕਾਨਫਰੰਸ ਕਰਕੇ ਪਾਰਟੀ ਵਰਕਰਾਂ ਤੇ ਜਨਤਾ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਇਹ ਜਿੱਤ ਕਿਸਾਨਾਂ, ਨੌਜਵਾਨਾਂ ਤੇ ਵਰਕਰਾਂ ਦੀ ਜਿੱਤ ਹੈ | ਉਨ੍ਹਾਂ ਬੀਜੇਪੀ ਦੇ ਮੁੱਖ ਮੰਤਰੀਆਂ ਦਾ ਵੀ ਧੰਨਵਾਦ ਕੀਤਾ |

ਇਹ ਬਦਲਾਅ ਦਾ ਸਮਾਂ ਹੈ- ਰਾਹੁਲ

ਰਾਹੁਲ ਗਾਂਧੀ ਨੇ ਕਿਹਾ ਕਿ ਪਿੱਛਲੇ ਮੁੱਖ ਮੰਤਰੀਆਂ ਨੇ ਜੋ ਕੰਮ ਕੀਤਾ ਹੈ, ਉਹ ਉਸ ਨੂੰ ਹੋਰ ਅੱਗੇ ਲੈ ਕੇ ਜਾਣਗੇ | ਉਨ੍ਹਾਂ ਕਿਹਾ ਕਿ ਇਹ ਬਦਲਾਅ ਦਾ ਸਮਾਂ ਹੈ | ਜਿਵੇਂ ਅੱਜ ਬੀਜੇਪੀ ਨੂੰ ਹਰਾਇਆ ਹੈ, 2019 ਵਿੱਚ ਵੀ ਇਸੇ ਤਰ੍ਹਾਂ ਹਰਾਉਣਗੇ |

2019 ਵਿੱਚ ਵੀ ਇਸੇ ਤਰ੍ਹਾਂ ਹਰਾਉਣਗੇ- ਰਾਹੁਲ

ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਦੀ ਵਿਚਾਰਧਾਰਾ ਦੀ ਜਿੱਤ ਹੋਈ ਹੈ | ਸਰਕਾਰ ਨੇ ਕਿਸਾਨਾਂ ਤੇ ਨੌਜਵਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਪਰ ਉਹ ਕਿਸਾਨਾਂ ਤੇ ਨੌਜਵਾਨਾਂ ਲਈ ਕੰਮ ਕਰਨਗੇ |

‘ਸਮਾਜਵਾਦੀ ਪਾਰਟੀ, ਬੀਐਸਪੀ ਤੇ ਕਾਂਗਰਸ ਦੀ ਵਿਚਾਰਧਾਰਾ ਇੱਕ’

ਉਨ੍ਹਾਂ ਕਿਹਾ ਕਿ ਬੀਜੇਪੀ ਸ਼ਾਸਿਤ ਸੂਬਿਆਂ ਵਿੱਚ ਕਾਂਗਰਸ ਲਈ ਉੱਭਰ ਕੇ ਆਉਣ ਜ਼ਰਾ ਮੁਸ਼ਕਲ ਹੈ | ਵਿਰੋਧੀ ਮਜ਼ਬੂਤੀ ਨਾਲ ਇੱਕਜੁੱਟ ਹੈ ਪਰ ਸਮਾਜਵਾਦੀ ਪਾਰਟੀ, ਬੀਐਸਪੀ ਤੇ ਕਾਂਗਰਸ ਦੀ ਵਿਚਾਰਧਾਰਾ ਇੱਕ ਹੈ |

ਪੀਐਮ ਮੋਦੀ ਭ੍ਰਿਸ਼ਟ ਹੈ- ਰਾਹੁਲ

ਰਾਹੁਲ ਨੇ ਕਿਹਾ ਕਿ ਜਨਤਾ ਸਾਹਮਣੇ ਸਪਸ਼ਟ ਹੋ ਗਿਆ ਹੈ ਕਿ ਪੀਐਮ ਮੋਦੀ ਭ੍ਰਿਸ਼ਟ ਹੈ | ਜਨਤਾ ਨੂੰ ਪਤਾ ਲੱਗ ਗਿਆ ਹੈ ਕਿ ਰਾਫੇਲ ’ਤੇ ਭ੍ਰਿਸ਼ਟਾਚਾਰ ਹੋਇਆ ਹੈ | ਪੀਐਮ ਮੋਦੀ ਨੇ ਦੇਸ਼ ਦੇ ਲੋਕਾਂ ਦੀ ਧੜਕਣ ਨਹੀਂ ਸੁਣੀ | ਦੇਸ਼ ਦੀ ਜਨਤਾ ਸਭ ਤੋਂ ਵੱਡੀ ਸ਼ਿਕਸਤ ਹੁੰਦੀ ਹੈ |

‘ਦੇਸ਼ ਦੀ ਜਨਤਾ ਸਭ ਤੋਂ ਵੱਡੀ ਸ਼ਿਕਸਤ’ 

ਈਵੀਐਮ ਦੇ ਮੁੱਦੇ ਸਬੰਧੀ ਉਨ੍ਹਾਂ ਕਿਹਾ ਕਿ ਇਹ ਸਵਾਲ ਵਾਜਿਬ ਹੈ ਤੇ ਸਵਾਲ ਅਜੇ ਵੀ ਬਣਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਈਵੀਐਮ ਨਾਲ ਛੇੜਛਾੜ ਕੀਤੀ ਜਾ ਸਕਦੀ ਹੈ। |

‘2014 ਦੀਆਂ ਚੋਣਾਂ ਦੌਰਾਨ ਉਨ੍ਹਾਂ ਬਹੁਤ ਕੁਝ ਸਿੱਖਿਆ’

ਰਾਹੁਲ ਨੇ ਸਾਫ ਕੀਤਾ ਕਿ ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ ਕੋਈ ਖਿੱਚੋਤਾਣ ਨਹੀਂ ਹੋਏਗੀ | ਕਿਸਾਨਾਂ ਦੀ ਕਰਜ਼ ਮਾਫੀ ਬਾਰੇ ਉਨ੍ਹਾਂ ਕਿਹਾ ਕਿ ਜਿਵੇਂ ਹੀ ਉਨ੍ਹਾਂ ਦੀ ਸਰਕਾਰ ਬਣੇਗੀ, ਉਵੇਂ ਹੀ ਕਰਜ਼ ਮੁਆਫੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਏਗੀ | ਉਨ੍ਹਾਂ ਕਿਹਾ ਕਿ 2014 ਦੀਆਂ ਚੋਣਾਂ ਦੌਰਾਨ ਉਨ੍ਹਾਂ ਬਹੁਤ ਕੁਝ ਸਿੱਖਿਆ ਹੈ |

Watch Video

https://youtu.be/rU4HPlC4eOQ

Leave a Reply

Your email address will not be published. Required fields are marked *