ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਵਿੱਚ ਮੌਸਮ ਵਿੱਚ ਆਏ ਬਦਲਾਅ ਦੇ ਕਾਰਨ ਜਿੱਥੇ ਠੰਡ ਵਿੱਚ ਵਾਧਾ ਹੋਇਆ ਹੈ ਉੱਥੇ ਹੀ ਦੂਜੇ ਪਾਸੇ ਜਨਜੀਵਨ ਵੀ ਕਾਫੀ ਪ੍ਰਭਾਵਿਤ ਹੋਇਆ ਹੈ। ਬਾਰਿਸ਼ ਦੇ ਕਾਰਨ ਤਾਪਮਾਨ ਵਿੱਚ ਕਾਫੀ ਗਿਰਾਵਟ ਪਾਈ ਗਈ ਹੈ ਤੇ ਨਾਲ ਹੀ ਸਵੇਰ ਅਤੇ ਸ਼ਾਮ ਨੂੰ ਸੰਘਣੀ ਧੁੰਦ ਦੇ ਕਾਰਨ ਠੰਡ ਵਿੱਚ ਵੀ ਕਾਫੀ ਵਾਧਾ ਹੋਇਆ ਹੈ।
ਦੱਸ ਦਈਏ ਕਿ ਪੰਜਾਬ ਵਿੱਚ ਪੈ ਰਹੀ ਸੰਘਣੀ ਧੁੰਦ ਦੇ ਕਾਰਨ ਕਈ ਟਰੇਨਾਂ ਨੂੰ ਬਰੇਕਾਂ ਲੱਗ ਗਈਆ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਵਿੱਚ ਕਰੀਬ 14 ਪੈਸੇਂਜਰਾਂ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ।
ਜਦਕਿ 18 ਟਰੇਨਾਂ ਆਪਣੇ ਮਿੱਥੇ ਸਮੇਂ ਤੋਂ ਦੇਰੀ ਨਾਲ ਚੱਲਣਗੀਆਂ। ਇਸ ਤੋਂ ਇਲਾਵਾ ਇਹ ਵੀ ਦੱਸਿਆ ਜਾ ਰਿਹਾ ਹੈ ਕਿ 19 ਪੈਸੇਂਜਰ ਟਰੇਨਾਂ ਕਰੀਬ 2 ਮਹੀਨੇ ਯਾਨੀ ਕਿ 14 ਦਸੰਬਰ ਤੋਂ 15 ਫਰਵਰੀ ਤੱਕ ਰੱਦ ਕੀਤੀਆਂ ਗਈਆਂ ਹਨ।


