ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਅਤੇ ਹਰਿਆਣਾ ਵਿੱਚ ਜਿੱਥੇ ਬਾਰਿਸ਼ ਦੇ ਕਾਰਨ ਤਾਪਮਾਨ ਕਾਫੀ ਠੰਡਾ ਹੋ ਗਿਆ ਹੈ ਉੱਥੇ ਹੀ ਜਨਜੀਵਨ ਵੀ ਕਾਫੀ ਪ੍ਰਭਾਵਿਤ ਹੋਇਆ ਹੈ। ਦੱਸ ਦਈਏ ਕਿ ਪੰਜਾਬ ਦੇ ਬਠਿੰਡਾ ਨੂੰ ਬਹੁਤ ਹੀ ਟੰਡਾ ਸਥਾਨ ਮੰਨਿਆ ਜਾ ਰਿਹਾ ਹੈ।
ਸੂਤਰਾਂ ਤੋਂ ਪਤਾ ਚਲਿਆ ਹੈ ਕਿ ਬਠਿੰਡਾ ਦਾ ਤਾਪਮਾਨ 3 ਡਿਗਰੀ ਸੈਂਟੀਗ੍ਰੇਡ ਦਰਜ ਕੀਤਾ ਗਿਆ ਹੈ ਜਿਸਨੂੰ ਕਾਫੀ ਘੱਟ ਤਾਪਮਾਨ ਕਿਹਾ ਜਾ ਰਿਹਾ ਹੈ।
ਜੇਕਰ ਪੰਜਾਬ ਦੇ ਵੱਖ ਵੱਖ ਜਿਲਿਆਂ ਦੀ ਗੱਲ ਕਰੀਏ ਤਾਂ ਕਈ ਹਿੱਸਿਆਂ ਦਾ ਤਾਪਮਾਨ ਕਾਫੀ ਘੱਟ ਦਰਜ ਕੀਤਾ ਗਿਆ ਹੈ। ਦੱਸਣਯੋਗ ਗੱਲ ਹੈ ਕਿ ਪੰਜਾਬ ਵਿੱਚ ਹੋਈ ਬਾਰਿਸ਼ ਦੇ ਕਾਰਨ ਜਿੱਥੇ ਜਨਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ ਉੱਥੇ ਹੀ ਕਿਸਾਨਾਂ ਨੂੰ ਇਸ ਬਾਰਿਸ਼ ਦੇ ਕਾਰਨ ਕਾਫੀ ਰਾਹਤ ਮਿਲੀ ਹੈ।


