ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਫਾਜਿਲਕਾ ਵਿੱਚ ਨਾਕੇ ਦੌਰਾਨ ਖੜੇ ਪੁਲਿਸ ਨਾਲ ਇਕ ਵੱਡਾ ਹਾਦਸਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਨਾਕੇ ਦੌਰਾਨ ਪੁਲਿਸ ਮੁਲਜ਼ਮਾ ਨੂੰ ਇਕ ਇੰਡੀਕਾ ਕਾਰ ਨੇ ਆਪਣੀ ਚਪੇਟ ਵਿੱਚ ਲੈ ਲਿਆ।
ਦੱਸਿਆ ਜਾ ਰਿਹਾ ਹੈ ਕਿ ਹਾਦਸੇ ਵਿੱਚ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ ਜਦਕਿ 2 ਪੁਲਿਸ ਮੁਲਾਜ਼ਮ ਇਸ ਹਾਦਸੇ ਦੇ ਕਾਰਨ ਗੰਭੀਰ ਜਖਮੀ ਹੋ ਗਏ।
ਉੱਥੇ ਹੀ ਦੂਜੇ ਪਾਸੇ ਮ੍ਰਿਤਕ ਪੁਲਿਸ ਮੁਲਾਜਮ ਦੀ ਪਹਿਚਾਣ ਸੁਖਚਰਨ ਦੇ ਨਾਂਅ ਦੇ ਨਾਲ ਹੋਈ ਹੈ। ਜਾਣਕਾਰੀ ਮੁਤਾਬਿਕ ਪੁਲਿਸ ਮੁਲਾਜ਼ਮ ਮਲੋਟ ਰੋਡ ਤੇ ਨਾਕੇ ਤੇ ਖੜੇ ਹੋਏ ਸੀ। ਜਿਸ ਦੌਰਾਨ ਇਹ ਭਿਆਨਕ ਹਾਦਸਾ ਹੋਇਆ।


