ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: 1984 ਸਿੱਖ ਕਤਲੇਆਮ ਵਿੱਚ ਦਿੱਲੀ ਹਾਈਕੋਰਟ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦੇ ਫ਼ੈਸਲੇ ਖ਼ਿਲਾਫ਼ ਸੱਜਣ ਕੁਮਾਰ ਸੁਪਰੀਮ ਕੋਰਟ ਦਾ ਰੁਖ਼ ਕਰੇਗਾ | ਸੱਜਣ ਕੁਮਾਰ ਦੇ ਵਕੀਲ ਨੇ ਕਿਹਾ ਕਿ ਉਹ ਫ਼ੈਸਲੇ ਦੀ ਕਾਪੀ ਨੂੰ ਚੰਗੀ ਤਰ੍ਹਾਂ ਪੜ੍ਹਨ ਤੇ ਘੋਖਣ ਤੋਂ ਬਾਅਦ ਉਹ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣਗੇ |
ਸੱਜਣ ਕੁਮਾਰ ਦੇ ਵਕੀਲ ਨੇ ਦਾਅਵਾ ਕੀਤਾ ਕਿ ਸੱਜਣ ਕੁਮਾਰ ਖ਼ਿਲਾਫ਼ ਸਬੂਤ ਨਹੀਂ ਹਨ ਇਸ ਲਈ ਉਹ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣਗੇ | ਕੱਲ੍ਹ ਹੀ ਅਦਾਲਤ ਨੇ ਸੱਜਣ ਕੁਮਾਰ ਨੂੰ ਸਿੱਖ ਕਤਲੇਆਮ ਦੇ ਇੱਕ ਮਾਮਲੇ ਚ ਉਮਰ ਕੈਦ ਦੀ ਸਜ਼ਾ ਸੁਣਾਈ ਸੀ |
Watch Video
https://youtu.be/fQhQ5KwW7So
