ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪੰਜਾਬ ਪੁਲਿਸ ਦੇ ਇਕ ਅਧਿਕਾਰੀ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਜੰਡਿਆਲਾ ਗੁਰੂ ਵਿੱਚ ਚੌਕੀ ਇੰਚਾਰਜ ਸਤਿੰਦਰ ਪਾਲ ਸਿੰਘ ਡਿਉਟੀ ਤੇ ਤੈਨਾਤ ਸੀ ਤੇ ਜਿਸ ਕਮਰੇ ਵਿੱਚ ਉਹ ਸੀ
ਉਸ ਕਮਰੇ ਵਿੱਚੋਂ ਗੋਲੀ ਚੱਲਣ ਦੀ ਆਵਾਜ ਆਈ ਜਦੋ ਅਧਿਕਾਰਿਆਂ ਵੱਲੋਂ ਦੇਖਿਆ ਗਿਆ ਤਾਂ ਸਤਿੰਦਰ ਸਿੰਘ ਦੀ ਲਾਸ਼ ਬਰਾਮਦ ਹੋਈ। ਉੱਥੇ ਹੀ ਦੂਜੇ ਪਾਸੇ ਸੂਤਰਾਂ ਤੋ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਅਧਿਕਾਰੀ ਨੇ ਆਪਣੇ ਸਿਰ ਕੋਲ ਪਿਸੌਤਲ ਰੱਖੀ ਹੋਈ ਸੀ ਜੋ ਅਚਾਨਕ ਹੀ ਚੱਲ ਪਈ। ਫਿਲਹਾਲ ਇਸ ਮਾਮਲੇ ਤੇ ਕਾਰਵਾਈ ਕੀਤੀ ਜਾ ਰਹੀ ਹੈ।

