ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਵਿੱਚ ਲਗਾਤਾਰ ਬਦਮਾਸ਼ਾ ਦੇ ਹੌਸਲੇ ਲਗਾਤਾਰ ਬੁਲੰਦ ਹੁੰਦੇ ਹੋਏ ਨਜਰ ਆ ਰਹੇ ਹਨ। ਪੰਜਾਬ ਪੁਲਿਸ ਦੀ ਢੀਲੀ ਕਾਰਵਾਈ ਦੇ ਕਾਰਨ ਹੀ ਬਦਮਾਸ਼ ਕਿਸੀ ਵੀ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਿੱਛੇ ਨਹੀਂ ਹੱਟ ਰਹੇ ਹਨ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਬਟਾਲਾ ਦੇ ਪਿੰਡ ਅਲੀਵਾਲ ਤੋਂ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਸਰਪੰਚ ਤੇ ਗੈਂਗਸਟਰ ਨੇ ਜਾਨਲੇਵਾ ਹਮਲਾ ਕੀਤਾ। ਸਰਪੰਚ ਤੇ ਗੈਂਗਸਟਰ ਹੈਰੀ ਮਜੀਠਿਆ ਨੇ ਜਾਨਲੇਵਾ ਕਰ ਦਿੱਤਾ ਜਿਸ ਕਾਰਨ ਸਰਪੰਚ ਗੰਭੀਰ ਜਖਮੀ ਹੋ ਗਿਆ।
ਦੱਸਿਆ ਜਾ ਰਿਹਾ ਹੈ ਕਿ ਸਰਪੰਚ ਦੇ ਉਮੀਦਵਾਰ ਗੁਰਜਿੰਦਰ ਸਿੰਘ ਤੇ ਜਾਨਲੇਵਾ ਹਮਲਾ ਕਰ ਦਿੱਤਾ। ਫਿਲਹਾਲ ਪੁਲਿਸ ਨੇ ਗੈਂਗਸਟਰ ਹੈਰੀ ਮਜੀਠਿਆ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


