ਆਖਿਰ ਕਿਉਂ ਕੈਪਟਨ ਨੇ ਸਿੱਧੂ ਲਈ ਮੁੱਹਇਆ ਕਰਵਾਈ ਸੁਰੱਖਿਆ ?

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਵੱਧਦੀ ਪ੍ਰਸਿੱਧੀ ਨੂੰ ਦੇਖਦੇ ਹੋਏ ਉਹਨਾਂ ਦੀ ਸੁਰੱਖਿਆ ਨੂੰ ਵਧਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਵੱਧਦੀ ਪ੍ਰਸਿੱਧੀ ਨੂੰ ਦੇਖਦੇ ਹੋਏ ਉਹਨਾਂ ਦੀ ਸੁਰੱਖਿਆ ਨੂੰ ਵਧਾ ਦਿੱਤੀ ਗਈ ਹੈ। ਦੱਸ ਦਈਏ ਕਿ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਕਰਤਾਰਪੁਰ ਲਾਂਘੇ ਲਈ ਕੀਤੀਆਂ ਕੋਸ਼ਿਸ਼ਾਂ ਅਤੇ ਛੱਤੀਸਗੜ੍ਹ, ਰਾਜਸਥਾਨ ਤੇ ਮੱਧ ਪ੍ਰਦੇਸ਼ ਵਿੱਚ ਕੀਤੇ ਚੋਣ ਪ੍ਰਚਾਰ ਦੇ ਕਾਰਨ ਉਹ ਦੇਸ਼ ਦੇ ਹਰਮਨ ਪਿਆਰੇ ਆਗੂ ਬਣ ਗਏ ਹਨ।

cm captain

ਜਿਸ ਕਾਰਨ ਕੈਪਟਨ ਅਮਰਿੰਦਰ ਸਿੰਘ ਨੇ ਉਹਨਾਂ ਦੀ ਸੁਰੱਖਿਆ ਨੂੰ ਵਧਾ ਦਿੱਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਦੀ ਸੁਰੱਖਿਆ  ਨੂੰ ਲੈਕੇ ਬੁਲੇਟ ਪਰੂਫ ਗੱਡੀਆਂ ਵੀ ਦਿੱਤੀਆਂ ਹਨ।

sidhu

ਸੂਤਰਾਂ ਤੋ ਇਹ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਲਈ ਸੀ.ਆਈ.ਐਸ.ਐਫ.ਦੀ ਸੁਰੱਖਿਆ ਛਤਰੀ ਦੀ ਮੰਗ ਕੀਤੀ ਜਾ ਰਹੀ ਹੈ। ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਸੁਰੱਖਿਆ ਦੇਣ ਵਾਲੇ ਜਵਾਨਾਂ ਵੀ ਆਧੁਨਿਕ ਹਥਿਆਰਾਂ ਨਾਲ ਲੈਸ ਹੋਣਗੇ। ਦੱਸਣਯੋਗ ਗੱਲ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਛੱਤੀਸਗੜ੍ਹ ਦੇ 15 ਵਿਧਾਨ ਸਭਾ ਹਲਕਿਆਂ ਵਿਚ ਰੈਲੀਆਂ ਕੀਤੀਆਂ।

Leave a Reply

Your email address will not be published. Required fields are marked *