ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੁਆਰਾ ਪਾਕਿਸਤਾਨ ਤੋਂ ਲਿਆਂਦਾ ਕਾਲੇ ਰੰਗ ਦੇ ਤਿੱਤਰ ਨੂੰ ਨਾਂਹ ਕਰ ਦਿੱਤੀ ਸੀ। ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਕਾਲੇ ਰੰਗ ਦੇ ਤਿੱਤਰ ਨੂੰ ਚੀਫ ਵਾਈਲਡ ਲਾਈਫ ਵਾਰਡਨ ਨੂੰ ਭੇਜ ਦਿੱਤਾ ਹੈ
ਜਿਸ ਤੇ ਉਹਨਾਂ ਦਾ ਕਹਿਣਾ ਹੈ ਕਿ ਉਹਨਾਂ ਦਾ ਜੰਗਲਾਤ ਵਿਭਾਗ ਨੂੰ ਭੇਜਣ ਦਾ ਕਾਰਨ ਇਹ ਹੈ ਕਿ ਇਸ ਤੇ ਉਹ ਆਪਣੀ ਬਣਦੀ ਕਾਰਵਾਈ ਕਰ ਸਕਣਗੇ। ਦੱਸਣਯੋਗ ਗੱਲ ਹੈ ਕਿ ਪਾਕਿਸਤਾਨ ਦੌਰੇ ਦੇ ਦੌਰਾਨ ਨਵਜੋਤ ਸਿੰਘ ਸਿੱਧੂ ਪਾਕਿਸਤਾਨ ਤੋਂ ਕਾਲੇ ਰੰਗ ਦਾ ਤਿੱਤਰ ਲੈਕੇ ਆਏ ਸੀ ਜਿਸਨੂੰ ਕੈਪਟਨ ਨੇ ਲੈਣ ਤੋਂ ਇਨਕਾਰ ਕਰ ਦਿੱਤਾ ਸੀ ਤੇ ਨਾਲ ਉਹਨਾਂ ਨੇ ਇਹ ਵੀ ਕਿਹਾ ਸੀ ਕਿ ਇਹ ਉਹ ਤੋਹਫਾ ਜੀਵ-ਜੰਤੂ ਵਿਭਾਗ ਦੀ ਇਜਾਜ਼ਤ ਤੋਂ ਬਾਅਦ ਹੀ ਸਵੀਕਾਰ ਕਰਣਗੇ।

