ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਜੰਮੂ ਕਸ਼ਮੀਰ ਵਿੱਚ ਜਿੱਥੇ ਇਕ ਪਾਸੇ ਸੁਰੱਖਿਆ ਬਲਾਂ ਨੇ ਲਸ਼ਕਰ ਦਹਿਸ਼ਤਗਰਦ ਜੂਬੈਰ ਭੱਟ ਨੂੰ ਗ੍ਰਿਫਤਾਰ ਕੀਤੇ ਜਾਣ ਵਿੱਚ ਸਫਲਤਾ ਹਾਸਿਲ ਕੀਤੀ ਹੈ ਉੱਥੇ ਹੀ ਦੂਜੇ ਪਾਸੇ ਜੰਮੂ ਕਸ਼ਮੀਰ ਵਿੱਚ ਸੁਰੱਖੀਆਂ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਇਸ ਮੁੱਠਭੇੜ ਦੌਰਾਨ ਕਰੀਬ 6 ਦਹਿਸ਼ਤਗਰਦਾਂ ਦੇ ਮਾਰੇ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਦਹਿਸ਼ਤਗਰਦਾਂ ਦੀਆਂ ਮ੍ਰਿਤਕ ਦੇਹਾਂ ਦੀ ਭਾਲ ਜਾਰੀ ਹੈ।


