ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਵਿੱਚ ਸੰਘਣੀ ਧੁੰਦ ਦਾ ਕਹਿਰ ਲਗਾਤਾਰ ਜਾਰੀ ਹੈ। ਮਿਲੀ ਜਾਣਕਾਰੀ ਅਨੁਸਾਰ ਸੰਘਣੀ ਧੁੰਦ ਦੇ ਕਾਰਨ ਰਾਜਪੁਰਾ ਸਰਾਏ ਬੰਜਾਰਾ ਅਤੇ ਖੰਨਾ ਵਿੱਖੇ ਹਾਦਸਾ ਹੋਇਆ। ਪਰ ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਦੇ ਕਾਰਨ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਸੰਘਣੀ ਧੁੰਦ ਦੇ ਕਾਰਨ ਹਾਈਵੇਅ ਤੇ ਦਰਜਨ ਤੋਂ ਵੀ ਵੱਧ ਗੱਡੀਆਂ ਇਕ ਦੂਜੇ ਨਾਲ ਟੱਕਰਾ ਗਈਆ। ਜਿਸ ਕਾਰਨ ਆਵਾਜਾਈ ਵਿੱਚ ਕਾਫੀ ਸਮੱਸਿਆ ਆਈ ਹੈ। ਪਰ ਇਸ ਹਾਦਸੇ ਦੇ ਕਾਰਨ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਹੈ। ਦੱਸਣਯੋਗ ਗੱਲ ਹੈ ਕਿ ਸੰਘਣੀ ਧੁੰਦ ਦੇ ਕਾਰਨ ਪੰਜਾਬ ਵਿੱਚ ਵਾਹਨਾਂ ਦੀ ਰਫਤਾਰ ਵਿੱਚ ਕਾਫੀ ਕਮੀ ਪਾਈ ਗਈ ਹੈ।
ਉੱਥੇ ਹੀ ਦੂਜੇ ਪਾਸੇ ਖੰਨਾ ਵਿੱਚ ਵੀ ਸੰਘਣੀ ਧੁੰਦ ਦੇ ਕਾਰਨ ਵਾਹਨ ਇਕ ਦੂਜੇ ਨਾਲ ਟਕਰਾ ਗਏ ਹਨ। ਦੱਸ ਦਈਏ ਕਿ ਦੋ ਗੱਡੀਆਂ ਦੇ ਵਿਚਾਲੇ ਟੱਕਰ ਹੋ ਜਾਣ ਦੇ ਕਾਰਨ ਆਪਸ ਵਿੱਚ ਇਕ ਦਰਜਨ ਦੇ ਕਰੀਬ ਦੀ ਗੱਡੀਆ ਆਪਸ ਵਿੱਚ ਟੱਕਰਾ ਗਈਆ। ਕਿਹਾ ਜਾ ਰਿਹਾ ਹੈ ਕਿ ਇਸ ਹਾਦਸੇ ਦੇ ਕਾਰਨ ਬਸ ਸਵਾਰ ਸਵਾਰੀਆਂ ਨੂੰ ਮਾਮੂਲੀ ਸੱਟਾਂ ਆਇਆ ਹਨ ਪਰ ਇਸ ਹਾਦਸੇ ਵਿੱਚ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਫਿਲਹਾਲ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।


