ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਵਿੱਚ ਸੰਘਣੀ ਧੁੰਦ ਦਾ ਕਹਿਰ ਲਗਾਤਾਰ ਜਾਰੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸੰਘਣੀ ਧੁੰਦ ਦੇ ਕਾਰਨ ਪਟਿਆਲਾ ਵਿੱਖੇ ਇਕ ਦਰਦਨਾਕ ਹਾਦਸਾ ਹੋਇਆ। ਮਿਲੀ ਜਾਣਕਾਰੀ ਦੇ ਅਨੁਸਾਰ ਰਾਜਪੁਰਾ ਰੋਡ ਤੇ ਬਣ ਰਹੇ ਅੰਡਰਬ੍ਰਿਜ ਕੋਲ ਵਾਪਰਿਆ ਸੀ।
ਦੱਸਿਆ ਜਾ ਰਿਹਾ ਹੈ ਕਿ ਕਾਰ ਨਵੇਂ ਬਣ ਰਹੇ ਅੰਡਰਬ੍ਰਿਜ ਵਿੱਚ ਡਿੱਗ ਗਈ ਸੀ। ਪਰ ਇਸ ਹਾਦਸੇ ਵਿੱਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਹੈ। ਫਿਲਹਾਲ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਦੱਸਣਯੋਗ ਗੱਲ ਹੈ ਕਿ ਪੰਜਾਬ ਵਿੱਚ ਧੁੰਦ ਕਾਰਨ ਬੀਤੇ ਦਿਨ ਵੀ ਦਰਜਨ ਤੋਂ ਵੀ ਜਿਆਦਾ ਕਾਰ ਆਪਸ ਵਿੱਚ ਟਕਰਾ ਗਈਆ ਸੀ।

