ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਨੌਜਵਾਨ ਵਿਦੇਸ਼ਾਂ ਵੱਲ ਲਗਾਤਾਰ ਵੱਧ ਰਹੇ ਹਨ। ਜਿਆਦਾਤਰ ਨੇਜਵਾਨ ਆਪਣੇ ਸੁਨਹਿਰੇ ਭਵਿੱਖ ਲਈ ਵਿਦੇਸ਼ ਜਾ ਰਹੇ ਹਨ। ਪਰ ਜੇਕਰ ਅਸੀਂ ਵਿਦੇਸ਼ ਗਏ ਨੌਜਵਾਨਾਂ ਦੀ ਗੱਲ ਕਰੀਏ ਤਾਂ ਉੱਥੇ ਜਾ ਕੇ ਕਿਸੇ ਕਿਸੇ ਨੌਜਵਾਨ ਦੇ ਸੁਪਨੇ ਪੂਰੇ ਹੋ ਰਹੇ ਹਨ। ਦੱਸਣਯੋਗ ਗੱਲ ਹੈ ਕਿ ਪੰਜਾਬ ਤੋਂ ਜਿਆਦਾਤਰ ਵਿਦੇਸ਼ ਗਏ ਨੌਜਵਾਨਾਂ ਦੀ ਹੱਤਿਆ ਕਿਤੇ ਜਾਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਜਾਂ ਫਿਰ ਕਿਸੇ ਭਿਆਨਕ ਹਾਦਸੇ ਵਿੱਚ ਉਹਨਾਂ ਦੀ ਮੌਤ ਹੋ ਰਹੀ ਹੈ। ਦੱਸ ਦਈਏ ਕਿ ਅਜਿਹਾ ਹੀ ਇਕ ਹੋਰ ਮਾਮਲਾ ਨਿਉਜੀਲੈਂਡ ਤੋਂ ਸਾਹਮਣੇ ਆਇਆ ਹੈ।
ਜਿੱਥੇ ਇਕ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੀ ਪਹਿਚਾਣ 22 ਸਾਲ ਦੇ ਤਰਨਦੀਪ ਸਿੰਘ ਦਿਓਲ ਵੱਲੋਂ ਹੋਈ ਹੈ।
ਤਰਨਦੀਪ ਆਦਮਪੁਰ ਦੇ ਪਿੰਡ ਹਰੀਪੁਰ ਦਾ ਰਹਿਣਾ ਵਾਲਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਉਹ ਆਪਣੇ ਦੋਸਤ ਦੇ ਨਾਲ ਕੰਮ ਤੋਂ ਵਾਪਿਸ ਆ ਰਿਹਾ ਸੀ ਕਿ ਰਾਸਤੇ ਵਿੱਚ ਅਚਾਨਕ ਖੰਡ ਵਿੱਚ ਕਾਰ ਡਿੱਗ ਜਾਣ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਜਿਕਰੇਖਾਸ ਹੈ ਕਿ ਜਿੱਥੇ ਇਕ ਪਾਸੇ ਲੋਕ ਨਵੇਂ ਸਾਲ ਦੀ ਤਿਆਰੀਆਂ ਕਰ ਰਹੇ ਹਨ। ਉੱਥੇ ਹੀ ਦੂਜੇ ਪਾਸੇ ਇਸ ਹਾਦਸੇ ਦੇ ਕਾਰਨ ਸਿੱਖ ਭਾਈਚਾਰੇ ਵਿੱਚ ਸ਼ੌਕ ਦੀ ਲਹਿਰ ਛਾ ਗਈ ਹੈ। ਫਿਲਹਾਲ ਮਾਮਲੇ ਤੇ ਕਾਰਵਾਈ ਕੀਤੀ ਜਾ ਰਹੀ ਹੈ।


