ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਵਿੱਚ ਲਗਾਤਾਰ ਬਦਮਾਸ਼ਾਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਪਟਿਆਲਾ ਵਿੱਚ ਦੇਖਣ ਨੂੰ ਮਿਲਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਦੋ ਬਾਇਕ ਸਵਾਰ ਨੌਜਵਾਨਾਂ ਨੇ ਇਕ ਲੜਕੀ ਕੋਲੋਂ ਉਸਦਾ ਪਰਸ ਖੋਹ ਕੇ ਫਰਾਰ ਹੋ ਗਏ ਹਨ।
ਇਸ ਘਟਨਾ ਦੀ ਸਾਰੀ ਫੁਟੇਜ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਜਿਸ ਦੇ ਆਧਾਰ ਤੇ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉੱਥੇ ਹੀ ਦੂਜੇ ਪਾਸੇ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਨੇ ਇਸ ਵਾਰਦਾਤ ਨੂੰ ਅੰਜਾਮ ਦੇਣ ਦਾ ਕਾਰਨ ਬੇਰੁਜਗਾਰੀ ਨੂੰ ਦੱਸਿਆ ਹੈ।


