ਰਾਜੀਵ ਗਾਂਧੀ ਦੇ ਪੁਤਲੇ ਦਾ ਮੂੰਹ ਕਾਲਾ ਕਰਨ ਤੋਂ ਬਾਅਦ ਗਰਮਾਈ ਸਿਆਸਤ, ਕਾਂਗਰਸੀਆਂ ‘ਚ ਭਾਰੀ ਰੋਸ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਸਵ. ਰਾਜੀਵ ਗਾਂਧੀ ਦੇ ਬੁੱਤ ਨੂੰ ਅਕਾਲੀ ਦਲ ਦੇ ਯੂਥ ਅਕਾਲੀ ਨੇਤਾ ਗੁਰਦੀਪ ਸਿੰਘ ਗੋਸ਼ਾ ਅਤੇ ਮੀਤ ਪਾਲ ਸਿੰਘ ਦੁੱਗਰੀ ਵੱਲੋਂ ਕਾਲਾ ਕੀਤਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਸਵ. ਰਾਜੀਵ ਗਾਂਧੀ ਦੇ ਬੁੱਤ ਨੂੰ ਅਕਾਲੀ ਦਲ ਦੇ ਯੂਥ ਅਕਾਲੀ ਨੇਤਾ ਗੁਰਦੀਪ ਸਿੰਘ ਗੋਸ਼ਾ ਅਤੇ ਮੀਤ ਪਾਲ ਸਿੰਘ ਦੁੱਗਰੀ ਵੱਲੋਂ ਕਾਲਾ ਕੀਤਾ ਗਿਆ। ਇਸ ਮਾਮਲੇ ਤੇ ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਕੜੀ ਨਿੰਦਾ ਕੀਤੀ ਹੈ ਤੇ ਨਾਲ ਹੀ ਸਖਤ ਕਾਰਵਾਈ ਕਰਨ ਦੇ ਆਦੇਸ਼ ਵੀ ਦਿੱਤੇ ਹਨ।

https://www.facebook.com/LivingIndiaNewschannel/videos/336637877177170/

ਇਸ ਤੇ ਇਲਾਵਾ ਕੈਪਟਨ ਨੇ ਇਸ ਤਰ੍ਹਾ ਦੀ ਗਲਤ ਕਾਰਵਾਈ ਕਰ ਵਾਲੇ ਲੋਕਾਂ ਨੂੰ ਮੁਆਫੀ ਮੰਗਣ ਦੇ ਵੀ ਆਦੇਸ਼ ਦਿੱਤੇ ਹਨ। ਦੱਸਣਯੋਗ ਗੱਲ ਹੈ ਕਿ ਲੁਧਿਆਣਾ ਵਿੱਚ ਰਾਜੀਵ ਗਾਂਧੀ ਦੇ ਬੁੱਤ ਤੇ ਅਕਾਲੀ ਦਲ ਯੂਥ ਨੇਤਾਵਾਂ ਨੇ ਕਾਲਿਖ ਮਲੀ ਅਤੇ ਉਹਨਾਂ ਦੇ ਹੱਥਾਂ ਨੂੰ ਲਾਲ ਕੀਤਾ। ਨਾਲ ਹੀ ਉਹਨਾਂ ਨੇ ਰਾਜੀਵ ਗਾਂਧੀ ਤੋਂ ਭਾਰਤ ਰਤਨ ਵਾਪਿਸ ਲੈਣ ਦੀ ਵੀ ਮੰਗ ਕੀਤੀ। ਜਿਕਰਯੋਗ ਹੈ ਕਿ ਇਸ ਮਾਮਲੇ ਤੋਂ ਬਾਅਦ ਕਾਂਗਰਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

Leave a Reply

Your email address will not be published. Required fields are marked *