ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਜਲੰਧਰ ਵਿੱਖੇ ਇਕ ਰਬੜ ਫੈਕਟਰੀ ਨੂੰ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸ਼ਾਟ ਸਰਕਟ ਦੇ ਕਾਰਨ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਕਰੋੜਾਂ ਦੇ ਸਾਮਾਨ ਦਾ ਨੁਕਸਾਨ ਹੋ ਗਿਆ।
ਦੱਸਿਆ ਜਾ ਰਿਹਾ ਹੈ ਕਿ ਫੈਕਟਰੀ ਵਿੱਚ ਚੱਪਲ ਬਣਾਉਣ ਦਾ ਕੰਮ ਕੀਤਾ ਜਾਂਦਾ ਹੈ। ਫਿਲਹਾਲ ਇਸ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ ਤੇ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀਆਂ ਨੇ ਕਾਫੀ ਮੁਸ਼ਕਤ ਤੋਂ ਬਾਅਦ ਅੱਗ ਚੇ ਕਾਬੂ ਪਾਇਆ। ਨਾਲ ਹੀ ਪੁਲਿਸ ਵੱਲੋਂ ਮਾਮਲੇ ਤੇ ਕਾਰਵਾਈ ਕੀਤੀ ਜਾ ਰਹੀ ਹੈ।


