ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਹਾਲ ਦੇ ਦਿਨਾਂ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ। ਸਿੱਧੂ ਮੂਸੇਵਾਲਾ ਪਿੰਡ ਮੂਸੇ ਵਿੱਚ ਘਰ ਘਰ ਜਾਕੇ ਲੋਕਾਂ ਤੋਂ ਵੋਟਾਂ ਮੰਗ ਰਿਹਾ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਆਪਣੇ ਪਿੰਡ ਵਿੱਚ ਪੰਚਾਇਤੀ ਚੋਣਾਂ ਨੂੰ ਲੈਕੇ ਪ੍ਰਚਾਰ ਕਰ ਰਹੇ ਹਨ।
ਨਾਲ ਹੀ ਘਰ ਘਰ ਜਾ ਕੇ ਉਹ ਵੋਟਾਂ ਵੀ ਮੰਗ ਰਹੇ ਹਨ। ਦੱਸਣਯੋਗ ਗੱਲ ਹੈ ਕਿ ਸਿੱਧੂ ਮੂਸੇਵਾਲਾ ਦੀ ਮਾਤਾ ਜੀ ਪਿੰਡ ਮੂਸੇ ਵਿੱਚ ਪੰਚਾਇਤੀ ਚੋਣਾਂ ਵਿੱਚ ਖੜੇ ਹੋਏ ਹਨ। ਜਿਸ ਕਾਰਨ ਸਿੱਧੂ ਮੂਸੇਵਾਲਾ ਆਪਣੀ ਮਾਤਾ ਜੀ ਦੇ ਲਈ ਪ੍ਰਚਾਰ ਕਰ ਰਹੇ ਹਨ।

