ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਵਿਜਯਾ ਬੈਂਕ ਅਤੇ ਦੇਨਾ ਬੈਂਕ ਦਾ ਬੈਂਕ ਆਫ਼ ਬੜੋਦਾ ਦੇ ਨਾਲ ਰਲੇਵਾਂ ਕੀਤੇ ਜਾਣ ਦੇ ਵਿਰੋਧ ‘ਚ ਅੱਜ ਸਰਕਾਰੀ ਬੈਂਕਾਂ ਦੇ ਕਰੀਬ 10 ਲੱਖ ਕਰਮਚਾਰੀ ਹੜਤਾਲ ‘ਤੇ ਹਨ। ਕਰਮਚਾਰੀਆਂ ਦੇ ਹੜਤਾਲ ‘ਤੇ ਹੋਣ ਕਾਰਨ ਬੈਂਕਾਂ ਦਾ ਕੰਮ-ਕਾਰ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ। ਹੜਤਾਲ ਦਾ ਅਸਰ ਭਾਰਤ ਦੇ ਦੂਜੇ ਹਿੱਸਿਆਂ ਦੇ ਨਾਲ-ਨਾਲ ਪੰਜਾਬ ‘ਚ ਵੀ ਦੇਖਣ ਨੂੰ ਮਿਲਿਆ। ਕਰਮਚਾਰੀਆਂ ਦੇ ਹੜਤਾਲ ‘ਤੇ ਹੋਣ ਕਾਰਨ ਜਿੱਥੇ ਬੈਂਕਾਂ ਦਾ ਕੰਮ-ਕਾਰ ਪ੍ਰਭਾਵਿਤ ਹੋਇਆ ਹੈ, ਉੱਥੇ ਹੀ ਇਸ ਕਾਰਨ ਲੋਕਾਂ ਨੂੰ ਵੀ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਜ਼ਿਕਰਯੋਗ ਹੈ ਕਿ ਸਰਕਾਰ ਦੀ ਬੈਂਕਾਂ ਦਾ ਰਲੇਵਾਂ ਕਰਨ ਦੀ ਨੀਤੀ ਦੇ ਵਿਰੋਧ ਕੁੱਲ 9 ਬੈਂਕ ਯੂਨੀਅਨਾਂ ਵਲੋਂ ਇਹ ਹੜਤਾਲ ਬੁਲਾਈ ਗਈ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਇੱਕ ਹਫ਼ਤੇ ਦੇ ਅੰਦਰ ਘੱਟੋ-ਘੱਟ ਇਹ ਦੂਜੀ ਬੈਂਕ ਹੜਤਾਲ ਹੈ। ਇਸ ਤੋਂ ਪਹਿਲਾਂ ਬੈਂਕ ਅਧਿਕਾਰੀਆਂ ਦੀ ਯੂਨੀਅਨ ਨੇ ਪ੍ਰਸਤਾਵਿਤ ਰਲੇਵਾਂ ਅਤੇ ਤਨਖ਼ਾਹ ਵਧਾਉਣ ‘ਤੇ ਗੱਲਬਾਤ ਨੂੰ ਜਲਦੀ ਸਿੱਟੇ ‘ਤੇ ਪਹੁੰਚਾਉਣ ਲਈ ਲੰਘੇ ਸ਼ੁੱਕਰਵਾਰ ਨੂੰ ਹੜਤਾਲ ਕੀਤੀ ਸੀ |
Watch Video
