ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਚਾਇਤੀ ਚੋਣਾਂ ਚ ਨਾਮਜ਼ਦਗੀਆਂ ਦੇ ਮਾਮਲੇ ਤੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਦੱਸ ਦਈਏ ਕਿ ਪੰਜਾਬ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪੰਚਾਇਤੀ ਚੋਣਾਂ ਵਿੱਚ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਹਾਈਕੋਰਟ ਨੇ ਪੰਚਾਇਤੀ ਚੋਣਾਂ ਵਿੱਚ ਰੱਦ ਨਾਮਜਦਗੀਆਂ ਬਾਰੇ ਕੀਤੇ ਫੈਸਲੇ ਨੂੰ ਬਦਲਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਇਸ ਮਾਮਲੇ ਤੇ ਪੰਜਾਬ ਸਰਕਾਰ ਨੂੰ ਰਾਹਤ ਨਾ ਦਿੰਦੇ ਹੋਏ ਕਿਹਾ ਕਿ ਇਸ ਮਾਮਲੇ ਤੇ ਉਹੀ ਬੈਂਚ ਬਦਲਾਅ ਕਰ ਸਕਦੀ ਹੈ
ਜਿਸ ਬੈਂਚ ਨੇ ਇਸ ਸੰਬੰਧੀ ਆਰਡਰ ਦਿੱਤਾ ਹੈ। ਇਸ ਤੋਂ ਇਲਾਵਾ ਹਾਈਕੋਰਟ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੀ ਮਰਜੀ ਹੈ ਕਿ ਉਹ ਪੰਚਾਇਤੀ ਚੋਣਾ ਕਰਾਵੇ ਜਾ ਫਿਰ ਨਾ ਕਰਾਵੇ। ਫਿਲਹਾਲ ਇਸ ਮਾਮਲੇ ਦੀ ਅਗਲੇਰੀ ਸੁਣਵਾਈ 7 ਜਨਵਰੀ ਨੂੰ ਕੀਤੀ ਜਾਵੇਗੀ।


