ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਲੁਧਿਆਣਾ ਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ਨੂੰ ਕਾਲਿਖ ਲਗਾਉਣ ਦਾ ਮਾਮਲਾ ਵੱਧਦਾ ਜਾ ਰਿਹਾ ਹੈ।
ਚੰਡੀਗੜ੍ਹ ਵਿੱਚ ਵੀ ਅਜਿਹਾ ਮਾਮਲਾ ਦੇਖਣ ਨੂੰ ਮਿਲਿਆ ਹੈ। ਦੱਸ ਦਈਏ ਕਿ ਚੰਡੀਗੜ੍ਹ ਵਿੱਚ ਪੰਜਾਬ ਯੂਨੀਵਰਸਿਟੀ ਵਿੱਚ ਰਾਜੀਵ ਗਾਂਧੀ ਦੇ ਨਾਂ ਵਾਲੇ ਬੋਰਡ ਨੂੰ ਕਾਲਾ ਕੀਤਾ ਗਿਆ।
https://www.facebook.com/LivingIndiaNewschannel/videos/2301027139988646/
ਕਿਹਾ ਜਾ ਰਿਹਾ ਹੈ ਇਸ ਤਰ੍ਹਾਂ ਦੀ ਕਾਰਵਾਈ ਬੀਤੀ ਰਾਤ ਨੂੰ ਕੀਤੀ ਗਈ ਹੈ। ਜਿਸ ਤੇ ਯੂਨੀਵਰਸਿਟੀ ਦੇ ਮੁੱਖ ਸੁਰੱਖਿਆ ਨੇ ਨਿਖੇਧੀ ਕੀਤੀ ਤੇ ਨਾਲ ਹੀ ਇਸ ਮਾਮਲੇ ਤੇ ਜਾਂਚ ਕਰਨ ਦੇ ਆਦੇਸ਼ ਵੀ ਦਿੱਤੇ ਹਨ।
ਜਿਕਰਯੋਗ ਗੱਲ ਹੈ ਕਿ ਇਸ ਤੋਂ ਪਹਿਲਾ ਇਸ ਤਰ੍ਹਾਂ ਦਾ ਮਾਮਲਾ ਪਹਿਲਾ ਲੁਧਿਆਣਾ ਵਿੱਚ ਹੋਇਆ ਸੀ ਤੇ ਫਿਰ ਦਿੱਲੀ ਵਿੱਚ ਵੀ ਇਸ ਤਰ੍ਹਾਂ ਦਾ ਮਾਮਲਾ ਬੀਤੇ ਦਿਨ ਸਾਹਮਣੇ ਆਇਆ ਸੀ।


