ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਅੱਤਵਾਦੀ ਜਾਕਿਰ ਮੂਸਾ ਨੇ ਪੰਜਾਬ ਪੁਲਿਸ ਦੀ ਨੱਕ ਵਿੱਚ ਦਮ ਕੀਤਾ ਹੋਇਆ ਹੈ। ਦੱਸ ਦਈਏ ਕਿ ਪੁਲਿਸ ਨੂੰ ਇਹ ਜਾਣਕਾਰੀ ਮਿਲੀ ਸੀ ਕਿ ਅੱਤਵਾਦੀ ਜਾਕਿਰ ਮੂਸਾ ਭੇਸ ਬਦਲ ਕੇ ਪੰਜਾਬ ਵਿੱਚ ਰਹਿ ਰਿਹਾ ਹੈ। ਜਿਸ ਤੋਂ ਬਾਅਦ ਪੁਲਿਸ ਨੇ ਪੰਜਾਬ ਦੇ ਕਈ ਇਲਾਕੀਆਂ ਵਿੱਚ ਜਾਕਿਰ ਮੂਸਾ ਦੇ ਪੋਸਟਰ ਲਗਵਾਏ ਤਾਕਿ ਲੋਕਾਂ ਨੂੰ ਇਸਦੀ ਪਹਚਾਣ ਹੋ ਸਕੇ।
ਇਸ ਤੋਂ ਇਲਾਵਾ ਸੂਤਰਾਂ ਤੋ ਜਾਣਕਾਰੀ ਮਿਲੀ ਹੈ ਕਿ ਅੱਤਵਾਦ ਜਾਕਿਰ ਮੂਸਾ ਚੰਡੀਗੜ੍ਹ ਵਿੱਚ ਹੋਣ ਦੀ ਜਾਣਕਾਰੀ ਮਿਲੀ ਹੈ। ਸੂਤਰਾਂ ਤੋ ਇਹ ਵੀ ਜਾਣਕਾਰੀ ਮਿਲੀ ਹੈ ਕਿ ਅੱਤਵਾਦ ਜਾਕਿਰ ਮੂਸਾ ਭੇਸ ਬਦਲ ਕੇ ਚੰਡੀਗੜ੍ਹ ਵਿੱਚ ਰਹਿ ਰਿਹਾ ਹੈ। ਜਿਸ ਦੀ ਪੁਲਿਸ ਤਲਾਸ਼ ਕਰ ਰਹੀ ਹੈ। ਜਿਕਰਯੋਗ ਗੱਲ ਹੈ ਕਿ ਜਾਕਿਰ ਮੂਸਾ ਦੇ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਲੱਗ ਚੁੱਕੇ ਹਨ ਤੇ ਪੁਲਿਸ ਵੱਲੋਂ ਇਸਦੀ ਤਲਾਸ਼ ਕੀਤੀ ਜਾ ਰਹੀ ਹੈ।


