ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਵਿੱਚ ਨਸ਼ੇ ਦੇ ਕਾਰਨ ਕਈ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ ਤੇ ਇਹ ਸਿਲਸਿਲਾ ਹੁਣ ਵੀ ਜਾਰੀ ਹੈ। ਪੰਜਾਬ ਵਿੱਚ ਨਸਾ ਨਸ਼ਾ ਤਸਕਰਾਂ ਵੱਲੋਂ ਪੰਜਾਬ ਵਿੱਚ ਨਸ਼ੇ ਨੂੰ ਫੈਲਾਇਆ ਜਾ ਰਿਹਾ ਹੈ ਜਿਸ ਨੂੰ ਲੈਕੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੱਡਾ ਫੈਸਲਾ ਲਿਆ ਹੈ। ਜਿਸ ਤੋਂ ਬਾਅਧ ਪੰਜਾਬ ਵਿੱਚ ਨਸ਼ਾ ਤਸਕਰਾਂ ਦੀਆਂ ਭਾਜੜਾਂ ਪੈ ਜਾਣਗੀਆਂ।
ਸੂਤਰਾਂ ਤੋ ਪਤਾ ਚੱਲਿਆ ਹੈ ਕਿ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਹੈ ਕਿ ਪੁਲਿਸ ਨਸੇ ਤਸਕਰਾਂ ਨੂੰ ਬਿਨਾਂ ਮੁਕੱਦਮਾਂ ਚਲਾਏ ਹੀ ਨਸ਼ਾ ਤਸਕਰਾਂ ਨੂੰ ਇਕ ਸਾਲ ਲਈ ਨਜਰਬੰਦ ਕੀਤਾ ਜਾਵੇ। ਸੂਤਰਾਂ ਤੋ ਇਹ ਵੀ ਪਤਾ ਚੱਲਿਆ ਹੈ ਕਿ ਪੰਜਾਬ ਦੇ ਸੀਐੱਮ ਕੈਪਟਨ ਨੇ ਇਸ ਸੰਬੰਧੀ ਇਕ ਬੋਰਡ ਬਨਾਉਣ ਦਾ ਫੈਸਲਾ ਲਿਆ ਹੈ ਜਿਸ ਦੇ ਹੇਠਾਂ ਨਸ਼ੇ ਤਸਕਰਾਂ ਨੂੰ ਇਹ ਸਜਾ ਦਿੱਤੀ ਜਾਵੇਗੀ। ਜਿਕਰਯੋਗ ਗੱਲ ਹੈ ਕਿ ਪੰਜਾਬ ਵਿੱਚ ਨਸ਼ੇ ਦੇ ਕਾਰਨ ਕਈ ਨੌਜਵਾਨਾਂ ਦੀ ਮੌਤ ਹੋ ਗਈ ਹੈ। ਜਿਸ ਦੇ ਚੱਲਦੇ ਹੀ ਇਹ ਫੈਸਲਾ ਲਿਆ ਗਿਆ ਹੈ।

