ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸੂਬੇ ਵਿੱਚ ਪਿੰਡਾਂ ਅਤੇ ਪੰਚਾਂ ਅਤੇ ਸਰਪੰਚਾਂ ਦੀ ਚੋਣ ਦੇ ਲਈ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਇਹ ਵੋਟਿੰਗ ਸ਼ਾਮ ਦੇ ਕਰੀਬ 4 ਵਜੇ ਤੱਕ ਹੋਵੇਗੀ। ਵੋਟਿੰਗ ਦੇ ਦੌਰਾਨ ਹੀ ਕਈ ਥਾਵਾਂ ਤੋਂ ਧਿਰਾ ਵਿਚਾਲੇ ਝੱੜਪਾਂ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਇੱਥੇ ਦੇ ਪਿੰਡ ਭੋਜੀਆਂ ਵਿੱਚ ਵੋਟ ਪਾਉਣ ਨੂੰ ਲੈ ਕੇ ਲੜਾਈ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪੋਲਿੰਗ ਬੂਥ ਦੇ ਅੰਦਰ ਹੀ ਲੜਾਈ ਹੋ ਗਈ ਜਿਸ ਕਾਰਨ ਲੋਕਾਂ ਵਿਚਾਲੇ ਇਸ ਦੌਰਾਨ ਘਸੁੰਨ ਮੁੱਕੇ ਵੀ ਚੱਲੇ। ਮੌਕੇ ਤੇ ਮੌਜੂਦ ਪੁਲਿਸ ਨੇ ਕਾਫੀ ਮੁਸ਼ਕਤ ਤੋਂ ਬਾਅਦ ਵਿਵਾਦ ਤੇ ਕਾਬੂ ਪਾਇਆ।


