ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਵੱਡੀ ਅਪਡੇਟ, ਅਜ਼ਰਬੈਜਾਨ ਤੋਂ ਭਾਰਤ ਲਿਆਂਦਾ ਗਿਆ ਮਾਸਟਰਮਾਈਂਡ ਸਚਿਨ ਬਿਸ਼ਨੋਈ

 Mastermind Sachin Bishnoi News : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੈਂਗਸਟਰ ਸਚਿਨ ਥਾਪਨ ਨੂੰ ਅੱਜ ਭਾਰਤ ਲਿਆਂਦਾ ਗਿਆ। ਦਿੱਲੀ ਹਵਾਈ ਅੱਡੇ ‘ਤੇ…

 Mastermind Sachin Bishnoi News : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੈਂਗਸਟਰ ਸਚਿਨ ਥਾਪਨ ਨੂੰ ਅੱਜ ਭਾਰਤ ਲਿਆਂਦਾ ਗਿਆ। ਦਿੱਲੀ ਹਵਾਈ ਅੱਡੇ ‘ਤੇ ਸਖ਼ਤ ਸੁਰੱਖਿਆ ਵਿਚਕਾਰ ਵਿਸ਼ੇਸ਼ ਸੈੱਲ ਦੀ ਟੀਮ ਨੇ ਉਸ ਨੂੰ ਹਿਰਾਸਤ ਵਿਚ ਲਿਆ। ਸਚਿਨ ਨੂੰ ਭਾਰਤ ਲਿਆਉਣ ਲਈ ਸੁਰੱਖਿਆ ਏਜੰਸੀਆਂ ਦੀ ਟੀਮ ਅਜ਼ਰਬਾਈਜਾਨ ਪਹੁੰਚੀ ਸੀ।

ਸਚਿਨ ਗੈਂਗਸਟਰ ਲਾਰੈਂਸ ਦਾ ਭਤੀਜਾ ਹੈ। ਉਹ ਮੂਸੇਵਾਲਾ ਕਤਲ ਕਾਂਡ ਦੇ ਸਾਜ਼ਿਸ਼ਕਾਰਾਂ ਵਿੱਚੋਂ ਇੱਕ ਹੈ। ਕਤਲ ਤੋਂ ਕੁਝ ਸਮਾਂ ਪਹਿਲਾਂ ਉਹ ਜਾਅਲੀ ਪਾਸਪੋਰਟ ‘ਤੇ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਨਾਲ ਵਿਦੇਸ਼ ਭੱਜ ਗਿਆ ਸੀ। ਮੂਸੇਵਾਲਾ ਕਤਲ ਕੇਸ ਦੀ ਐਫਆਈਆਰ ਅਤੇ ਚਾਰਜਸ਼ੀਟ ਦੋਵਾਂ ਵਿੱਚ ਉਸਦਾ ਨਾਮ ਅੰਕਿਤ ਹੈ।

ਦੱਸਿਆ ਜਾ ਰਿਹਾ ਹੈ ਕਿ ਸਚਿਨ ਨੇ ਦੁਬਈ ਸਥਿਤ ਦਿੱਲੀ ਦੇ ਇਕ ਕਾਰੋਬਾਰੀ ਤੋਂ 50 ਕਰੋੜ ਦੀ ਫਿਰੌਤੀ ਵੀ ਮੰਗੀ ਸੀ। ਕਾਰੋਬਾਰੀ ਦਾ ਨਾਂ ਗੈਲਨ ਦੱਸਿਆ ਜਾ ਰਿਹਾ ਹੈ। ਟੀ-10 ਟੀਮ ਦੇ ਮਾਲਕ ਤੋਂ 50 ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲੀ ਕਾਲ ਰਿਕਾਰਡਿੰਗ ਵੀ ਸੁਰਖੀਆਂ ਵਿੱਚ ਸੀ। ਸਚਿਨ ਨੂੰ ਇਸ ਮਾਮਲੇ ‘ਚ ਫੜਿਆ ਗਿਆ ਹੈ।

ਦਿੱਲੀ ਦੇ ਸੰਗਮ ਵਿਹਾਰ ਦੇ ਪਤੇ ‘ਤੇ ਬਣਾਇਆ ਜਾਅਲੀ ਪਾਸਪੋਰਟ
ਗੈਂਗਸਟਰ ਸਚਿਨ ਦਾ ਫਰਜ਼ੀ ਪਾਸਪੋਰਟ ਦਿੱਲੀ ਦੇ ਸੰਗਮ ਵਿਹਾਰ ਇਲਾਕੇ ਦੇ ਇਕ ਪਤੇ ‘ਤੇ ਬਣਿਆ ਸੀ। ਇਸ ਫਰਜ਼ੀ ਪਾਸਪੋਰਟ ‘ਤੇ ਸਚਿਨ ਦਾ ਫਰਜ਼ੀ ਨਾਂ ਤਿਲਕ ਰਾਜ ਟੁਟੇਜਾ ਲਿਖਿਆ ਹੋਇਆ ਸੀ। ਏਜੰਸੀਆਂ ਨੂੰ ਇਸ ਗੱਲ ਦਾ ਉਦੋਂ ਪਤਾ ਲੱਗਾ ਜਦੋਂ ਪੁਲਿਸ ਨੇ ਜਾਅਲੀ ਪਾਸਪੋਰਟ ਬਣਾਉਣ ਵਾਲੇ ਗੈਂਗਸਟਰਾਂ ਦੇ ਇੱਕ ਗਰੋਹ ਦਾ ਪਰਦਾਫਾਸ਼ ਕੀਤਾ। ਮਾਮਲੇ ‘ਚ ਪੁਲਿਸ ਨੇ ਔਰਤ ਸਮੇਤ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ।

ਸਚਿਨ ਨੇ 3 ਲੋਕਾਂ ਨਾਲ ਰਚੀ ਸਾਜ਼ਿਸ਼
ਦਿੱਲੀ ਪੁਲਿਸ ਅਨੁਸਾਰ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰ ਮਾਈਂਡ ਸਚਿਨ ਨੇ ਕੈਨੇਡਾ ‘ਚ ਗੈਂਗ ਚਲਾਉਣ ਵਾਲੇ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ, ਤਿਹਾੜ ਜੇਲ੍ਹ ‘ਚ ਬੰਦ ਕਾਲਾ ਜਥੇਦਾਰੀ ਅਤੇ ਲਾਰੈਂਸ ਬਿਸ਼ਨੋਈ ਨਾਲ ਗੱਲਬਾਤ ਕਰਕੇ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਰਚੀ ਸੀ। 

Leave a Reply

Your email address will not be published. Required fields are marked *