ਪੰਚਾਇਤੀ ਚੋਣਾਂ ਵਿੱਚ ਸਿੱਧੂ ਮੂਸੇਵਾਲਾ ਦੀ ਬੇਬੇ ਦੀ ਹੋਈ ਜਿੱਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਵੀ ਸਰਪੰਚੀ ਚੋਣਾਂ ਲਈ ਮੈਦਾਨ ‘ਚ ਨਿੱਤਰੇ ਸੀ ਜਿਹਨਾਂ ਨੂੰ ਇਹਨਾਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਵੀ ਸਰਪੰਚੀ ਚੋਣਾਂ ਲਈ ਮੈਦਾਨ ‘ਚ ਨਿੱਤਰੇ ਸੀ ਜਿਹਨਾਂ ਨੂੰ ਇਹਨਾਂ ਚੋਣਾਂ ਵਿੱਚ ਜਿੱਤ ਪ੍ਰਾਪਤ ਹੋਈ।

sidhu moose wala mother

sidhu moose wala ਦੱਸ ਦਈਏ ਕਿ ਉਹਨਾਂ ਦੀ ਮਾਤਾ ਜੀ ਪਹਿਲਾ ਵੀ ਪੰਚ ਬਣ ਚੁੱਕੇ ਹਨ। ਇਸ ਵਾਰ ਉਹਨਾਂ ਨੇ ਸਰਪੰਚ ਬਣ ਕੇ ਜਿੱਤ ਦੇ ਝੰਡੇ ਗੱਡੇ ਹਨ। ਦੱਸਣਯੋਗ ਗੱਲ ਹੈ ਕਿ ਸਿੱਧੂ ਮੂਸੇਵਾਲਾ ਦੀ ਮਾਤਾ ਜੀ ਦੀ ਜਿੱਤ ਤੋਂ ਬਾਅਦ ਪੂਰੇ ਪਿੰਡ ਵਿੱਚ ਖੁਸ਼ੀ ਦੀ ਲਹਿਰ ਛਾਈ ਹੋਈ ਹੈ।

sidhu moose wala

ਇਸ ਜਿੱਤ ਤੇ ਮੂਸੇਵਾਲਾ ਦੀ ਮਾਤਾ ਜੀ ਦਾ ਕਹਿਣਾ ਹੈ ਕਿ ਉਨਾਂ ਨੂੰ ਪਿੰਡਾਾਂ ਵਾਲੀਆ ਨੇ ਬਿਨ੍ਹਾਂ ਲਾਲਚ ਤੋਂ ਵੋਟ ਪਾਈ ਹੈ ਜਿਸ ਕਰਕੇ ਉਹ ਸਾਰਿਆਂ ਦਾ ਧੰਨਵਾਦ ਕਰਦੇ ਹਨ। ਜਿਕਰਯੋਗ ਹੈ ਕਿ ਪੰਚਾਇਤੀ ਚੋਣਾਂ ਤੋ ਪਹਿਲਾ ਮੂਸੇਵਾਲਾ ਨੇ ਆਪਣੇ ਪਿੰਡ ਦੇ ਲੋਕਾਂ ਦੇ ਘਰ ਘਰ ਵਿੱਚ  ਉਹਨਾਂ ਦੀ ਮਾਤਾ ਜੀ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਸੀ।

Leave a Reply

Your email address will not be published. Required fields are marked *