ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਦੇਸ ਦੇ ਪ੍ਰਧਾਨ ਮੰਤਰੀ ਨਰੇੰਦਰ ਮੋਦੀ ਅੱਜ ਪੰਜਾਬ ਦੌਰੇ ਤੇ ਆਉਣਗੇ। ਇਸ ਦੌਰਾਨ ਉਹ ਗੁਰਦਾਸਪੁਰ ਵਿੱਚ ਆਪਣੀ ਪਹਿਲੀ ਚੋਣ ਰੈਲੀ ਕਰਕੇ ਲੋਕਸਭਾ ਚੋਣਾਂ ਦੇ ਪ੍ਰਚਾਰ ਦਾ ਆਗਾਜ਼ ਕਰਨਗੇ। ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪੀਐੱਮ ਨਰੇੰਦਰ ਮੋਦੀ ਜਲੰਧਰ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਹੋ ਰਹੀ 5 ਦਿਨਾ ਭਾਰਤੀ ਸਾਇੰਸ ਕਾਨਫ਼ਰੰਸ ਦਾ ਉਦਘਾਟਨ ਵੀ ਕਰਨਗੇ।
ਮਿਲੀ ਜਾਣਕਾਰੀ ਦੇ ਅਨੁਸਾਰ ਗੁਰਦਾਸਪੁਰ ਵਿੱਖੇ ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਰੈਲੀ ਨੂੰ ਸੰਬੋਧਨ ਕਰਨਗੇ। ਇਸ ਤੋਂ ਇਲਾਵਾ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪੀਐੱਮ ਮੋਦੀ ਇਸ ਦੌਰੇ ਦੌਰਾਨ ਕਰਤਾਰਪੁਰ ਲਾਂਘੇ ਦਾ ਵੀ ਜਾਇਜਾ ਲੈਣਗੇ। ਉੱਥੇ ਹੀ ਦੂਜੇ ਪਾਸੇ ਕਿਸਾਨਾਂ ਨੂੰ ਵੱਡੀ ਸੌਗਾਤ ਸਕਦੇ ਹਨ। ਦੱਸਣਯੋਗ ਗੱਲ ਹੈ ਕਿ ਇਸ ਰੈਲੀ ਲਈ ਕਈ ਪੁਖਤਾ ਇੰਤਜਾਮ ਕੀਤੇ ਗਏ ਹਨ।

