ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੀਐੱਮ ਨਰੇੰਦਰ ਮੋਦੀ ਪੰਜਾਬ ਦੇ ਦੌਰੇ ਤੇ ਆਉਣ ਵਾਲੇ ਹਨ। ਇਸ ਦੇ ਚੱਲਦੇ ਹੀ ਜਲੰਧਰ ਵਿੱਚ ਕਾਂਗਰਸ ਵੱਲੋਂ ਪੀਐੱਮ ਮੋਦੀ ਦਾ ਵਿਰੋਧ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਕਾਂਗਰਸ ਵਰਕਰਾਂ ਵੱਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਨੂੰ ਲੈਕੇ ਪੀਐੱਮ ਮੋਦੀ ਦੇ ਖਿਲਾਫ ਨਾਅਰੇਬਾਜੀ ਕੀਤੀ ਜਾ ਰਹੀ ਹੈ।
ਪ੍ਰਦਰਸ਼ਨ ਕਰ ਰਹੇ ਕਾਂਗਰਸ ਵਰਕਰਾਂ ਦਾ ਕਹਿਣਾ ਹੈ ਕਿ ਪੀਐੱਮ ਮੋਦੀ ਨੇ ਚੋਣਾਂ ਦੌਰਾਨ 15 ਲੱਖ ਦੇਣ ਦਾ ਵਾਅਦਾ ਕੀਤਾ ਸੀ। ਪਰ ਉਹਨਾਂ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਜਿਸ ਕਾਰਨ ਉਹ ਮੋਦੀ ਸਰਕਾਰ ਦਾ ਵਿਰੋਧ ਕਰ ਰਹੇ ਹਨ।
ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਕਾਂਗਰਸੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਦੱਸਣਯੋਗ ਗੱਲ ਹੈ ਕਿ ਪੀਐੱਮ ਮੋਦੀ ਅੱਜ ਪੰਜਾਬ ਦੌਰੇ ਤੇ ਆਉਣ ਵਾਲੇ ਹਨ। ਇਸ ਦੌਰਾਨ ਉਹ ਵੱਡੇ ਐਲਾਨ ਕਰ ਸਕਦੇ ਹਨ।



