ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਚ ਆਮ ਆਦਮੀ ਪਾਰਟੀ ਵਿੱਚ ਘਮਾਸਾਨ ਮਚਿਆ ਰਹਿੰਦਾ ਹੈ ਪਰ ਇਸ ਤੋਂ ਦੂਰ ਪੰਜਾਬ ਆਮ ਆਦਮੀ ਪਾਰਟੀ ਦੀ ਮਹਿਲਾ ਵਿਧਾਇਕਾ ਆਪਣਾ ਘਰ ਵਸਾ ਰਹਿਆ ਹਨ।
ਬੀਤੇ ਸਾਲ 2018 ਵਿੱਚ ਰੁਪਿੰਦਰ ਕੌਰ ਰੂਬੀ ਨੇ ਆਪਣਾ ਘਰ ਵਸਾਇਆ। ਇਸ ਤੋਂ ਬਾਅਦ ਹੀ ਇਕ ਹੋਰ ਪੰਜਾਬ ਆਮ ਆਦਮੀ ਪਾਰਟੀ ਦੀ ਮਹਿਲਾ ਵਿਧਾਇਕ ਵਿਆਹ ਕਰਨ ਦੀ ਤਿਆਰੀ ਕਰ ਰਹੇ ਹਨ।
ਦੱਸ ਦਈਏ ਕਿ ਰੁਪਿੰਦਰ ਕੌਰ ਰੂਬੀ ਤੋਂ ਬਾਅਦ ਹੁਣ ਬਲਜਿੰਦਰ ਕੌਰ ਵੀ ਆਪਣਾ ਵਿਆਹ ਕਰਵਾਉਣ ਜਾ ਰਹੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਆਪ ਪਾਰਟੀ ਦੀ ਮਹਿਲਾ ਵਿਧਾਇਕ ਬਲਜਿੰਦਰ ਕੌਰ ਦਾ ਰਿਸ਼ਤਾ ਪਾਰਟੀ ਦੇ ਯੂਥ ਵਿੰਗ ਦੇ ਮਾਝਾ ਜੋਨ ਦੇ ਪ੍ਰਧਾਨ ਸੁਖਰਾਜ ਸਿੰਘ ਬੱਲ ਦੇ ਨਾਲ ਹੋਣ ਜਾ ਰਿਹਾ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਬਲਜਿੰਦਰ ਕੌਰ ਅਤੇ ਸੁਖਰਾਜ ਸਿੰਘ 7 ਜਨਵਰੀ ਨੂੰ ਮੰਗਣੀ ਕਰਨ ਜਾ ਰਹੇ ਹਨ। ਇਸ ਫਰਵਰੀ ਵਿੱਚ ਉਹ ਵਿਆਹ ਦੇ ਬੰਧਨ ਵਿੱਚ ਬੱਝ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਸਮਾਗਮ ਉਹ ਬਠਿੰਡਾ ਵਿੱਚ ਰੱਖ ਸਕਦੇ ਹਨ ।




