ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਨੰਗਲ ਵਿੱਚ ਔਰਤ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਨੰਗਲ ਵਿੱਚ ਭਾਖੜਾ ਨਹਿਰ ਵਿੱਚ ਛਾਲ ਮਾਰ ਕੇ ਔਰਤ ਨੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


