ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਫਰੀਦਕੋਟ ਦੇ ਪਿੰਡ ਪੱਕਾ ਨੰਬਰ ਇਕ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਇਕ ਸਾਬਕਾ ਸਰਪੰਚ ਤੇ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਤੇ ਜਾਨਲੇਵਾ ਹਮਲਾ ਹੋਇਆ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਅਕਾਲੀ ਦਲ ਨਾਲ ਸੰਬੰਧਤ ਸਾਬਕਾ ਸਰਪੰਚ ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਜਾਨਲੇਵਾ ਹਮਲਾ ਕੀਤਾ।
ਦੱਸਿਆ ਜਾ ਰਿਹਾ ਹੈ ਕਿ ਇਸ ਜਾਨਲੇਵਾ ਹਮਲੇ ਦੇ ਦੌਰਾਨ ਰੌਲਾ ਪਾਉਣ ਤੇ ਲੋਕ ਇੱਕਠੇ ਹੋ ਗਏ ਜਿਸ ਕਾਰਨ ਹਮਲਾਵਾਰ ਮੌਕੇ ਤੋਂ ਫਰਾਰ ਹੋ ਗਏ। ਕਿਹਾ ਜਾ ਰਿਹਾ ਹੈ ਕਿ ਇਸ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

