ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਆਮ ਆਦਮੀ ਪਾਰਟੀ ਦੇ ਬਾਗੀ ਨੇਤਾ ਸੁਖਪਾਲ ਖਹਿਰਾ ਆਮ ਆਦਮੀ ਪਾਰਟੀ ਦੇ ਸਾਰੇ ਅਹੁਦਿਆ ਤੋਂ ਆਪਣਾ ਅਸਤੀਫਾ ਦੇ ਦਿੱਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਇਸ ਤੋਂ ਇਲਾਵਾ ਉਹਨਾਂ ਨੇ ਆਪ ਦੇ ਕਨਵੀਨਰ ਨੂੰ ਚਿੱਠੀ ਲਿਖ ਕੇ ਨਰਾਜਗੀ ਜਤਾਈ।
https://www.facebook.com/LivingIndiaNewschannel/videos/731884863857408/
ਨਾਲ ਹੀ ਉਹਨਾਂ ਨੇ ਕਿਹਾ ਕਿ ਆਪ ਪਾਰਟੀ ਆਪਣੀ ਵਿਚਾਰਧਾਰਾ ਤੋਂ ਭਟਕੀ ਹੋਈ ਹੈ। ਜਿਸ ਕਾਰਨ ਉਹਨਾਂ ਨੇ ਆਪਣੀ ਨਰਾਜਗੀ ਵੀ ਜਤਾਈ। ਦੱਸਣਯੋਗ ਗੱਲ ਹੈ ਕਿ ਕਾਫੀ ਸਮੇਂ ਤੋਂ ਸੁਖਪਾਲ ਸਿੰਘ ਖਹਿਰਾ ਆਪ ਤੋਂ ਬਾਗੀ ਚੱਲ ਰਹੇ ਸੀ। ਇਹਨਾਂ ਦੇ ਅਸਤੀਫੇ ਤੋਂ ਪਹਿਲਾ ਸੀਨੀਅਰ ਨੇਤਾ ਐੱਚਐੱਸ ਫੂਲਕਾ ਨੇ ਵੀ ਆਪਣਾ ਅਸਤੀਫਾ ਦਿੱਤਾ ਸੀ।
