ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਚਾਇਤੀ ਚੋਣਾਂ ਦੌਰਾਨ ਕਾਫੀ ਝੜਪਾ ਸਾਹਮਣੇ ਆਇਆ ਸੀ। ਇਸ ਦੌਰਾਨ ਸ਼ਰਾਰਤੀ ਅਨਸਰਾਂ ਨੇ ਕਾਫੀ ਹੰਗਾਮਾ ਕੀਤਾ। ਪੰਚਾਇਤੀ ਚੌਣਾਂ ਦੌਰਾਨ ਫਿਰੋਜਪੁਰ ਵਿਖੇ ਸ਼ਰਾਰਤੀ ਅਨਸਰਾਂ ਵੱਲੋਂ ਬੈਲੇਟ ਬਾਕਸ ਨੂੰ ਅੱਗ ਲਗਾ ਦਿੱਤੀ ਸੀ।
ਜਿਸ ਕਾਰਨ ਮੌਕੇ ਤੇ ਮੌਜੂਦ ਪੁਲਿਸ ਵੀ ਇਸ ਮਾਮਲੇ ਨੂੰ ਰੋਕਣ ਵਿੱਚ ਨਾਕਾਮ ਸਾਬਿਤ ਹੋਈ ਸੀ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਵੱਡਾ ਫੈਸਲਾ ਕੀਤਾ ਗਿਆ ਹੈ। ਦੱਸ ਦਈਏ ਕਿ ਫਿਰੋਜਪੁਰ ਰੇਜ਼ ਦੇ ਐੱਮਐੱਸ ਛੀਨਾ ਨੇ ਥਾਣਾ ਮਮਦੋਟ ਦੇ SHO ਨੂੰ ਮੁਅਤੱਲ ਕਰ ਦਿੱਤਾ ਗਿਆ ਹੈ। ਸੁਰੱਖਾ ਦੇ ਪ੍ਰਬੰਧਾਂ ਦੀ ਲਾਪਰਵਾਹੀ ਦੇ ਚੱਲਦੇ ਹੀ ਇਹ ਫੈਸਲਾ ਲਿਆ ਗਿਆ ਹੈ।

