ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਆਮ ਆਦਮੀ ਪਾਰਟੀ ਦੇ ਮਹਿਲਾ ਵਿਧਾਇਕ ਬਲਜਿੰਦਰ ਕੌਰ ਨੇ ਪੰਜਾਬ ਯੂਥ ਆਮ ਆਦਮੀ ਪਾਰਟੀ ਦੇ ਪ੍ਰਧਾਨ ਸੁਖਰਾਜ ਸਿੰਘ ਬੱਲ ਨਾਲ ਮੰਗਣੀ ਕਰ ਲਈ ਹੈ। ਦੱਸ ਦਈਏ ਕਿ ਇਸ ਦੌਰਾਨ ਪੰਜਾਬ ਆਮ ਆਦਮੀ ਪਾਰਟੀ ਦੇ ਨੇਤਾ ਹਰਪਾਲ ਚੀਮਾ ਅਤੇ ਵਿਧਾਇਕ ਅਮਨ ਅਰੋੜਾ ਦੇ ਨਾਲ ਨਾਲ ਕਈ ਨੇਤਾ ਸ਼ਾਮਿਲ ਹੋਏ।
ਦੱਸਣਯੋਗ ਗੱਲ ਹੈ ਕਿ ਬਲਜਿੰਦਰ ਕੌਰ ਤਲਵੰਡੀ ਸਾਬੋ ਆਮ ਮਹਿਲਾ ਵਿਧਾਇਕ ਹਨ ਅਤੇ ਸੁਖਰਾਜ ਸਿੰਘ ਯੂਥ ਆਪ ਦੇ ਪ੍ਰਧਾਨ ਹਨ। ਇਹ ਦੋਵੇ ਫਰਵਰੀ ਵਿੱਚ ਵਿਆਹ ਦੇ ਬੰਧਨ ਵਿੱਚ ਬੱਝ ਸਕਦੇ ਹਨ।

