ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਜਗਜੀਤ ਚਾਹਲ ਨੂੰ ਮਈ, 2017 ਵਿੱਚ ਪ੍ਰੀਵੈਨਸ਼ਨ ਆਫ਼ ਮਨੀ ਲਾਂਡਰਿੰਗ ਐਕਟ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ। ਗ੍ਰਿਫਤਾਰੀ ਤੋਂ ਬਾਅਦ ਚਹਿਲ ਲਗਾਤਾਰ ਜ਼ਮਾਨਤ ਲਈ ਜੱਦੋ-ਜਹਿਦ ਕਰ ਰਿਹਾ ਹੈ। ਉਸ ਨੇ ਪਹਿਲਾਂ ਹੇਠਲੀ ਅਦਾਲਤ ਤੇ ਫਿਰ ਹਾਈਕੋਰਟ ਵਿੱਚ ਜ਼ਮਾਨਤ ਅਰਜ਼ੀ ਲਾਈ।
ਇਸ ਮਗਰੋਂ ਉਸ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਜਿੱਥੇ ਉਸ ਨੂੰ ਰਾਹਤ ਮਿਲੀ ਹੈ | ਈਡੀ ਨੇ ਜਗਜੀਤ ਚਹਿਲ ਖਿਲਾਫ ਕੇਸ ਦਰਜ ਕੀਤਾ ਸੀ ਕਿ ਉਹ ਪੰਜਾਬ ਪੁਲਿਸ ਦੇ ਸਾਬਕਾ ਡੀਐਸਪੀ ਜਗਦੀਸ਼ ਭੋਲਾ ਨਾਲ ਕਰੋੜਾਂ ਦੀ ਡਰੱਗਜ਼ ਤਸਕਰੀ ਵਿੱਚ ਸਹਿ ਦੋਸ਼ੀ ਹੈ। ਈਡੀ ਉਸ ਦੀ 54 ਕਰੋੜ ਦੀ ਜਾਇਦਾਦ ਵੀ ਜ਼ਬਤ ਕਰ ਚੁੱਕੀ ਹੈ |
Watch Video
