ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸੀ. ਬੀ. ਆਈ. ‘ਚ ਕਾਫ਼ੀ ਸਮੇਂ ਤੋਂ ਚੱਲ ਰਹੇ ਵਿਵਾਦ ‘ਤੇ ਅੱਜ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਸੀ. ਵੀ. ਸੀ. (ਕੇਂਦਰੀ ਵਿਜੀਲੈਂਸ ਕਮਿਸ਼ਨ) ਦੇ ਫ਼ੈਸਲੇ ਨੂੰ ਪਲਟਦਿਆਂ ਆਲੋਕ ਵਰਮਾ ਨੂੰ ਛੁੱਟੀ ‘ਤੇ ਭੇਜਣ ਦੇ ਫ਼ੈਸਲੇ ਨੂੰ ਰੱਦ ਕਰ ਦਿੱਤਾ।
ਸੁਪਰੀਮ ਕੋਰਟ ਨੇ ਆਪਣੇ ਫ਼ੈਸਲੇ ‘ਚ ਕਿਹਾ ਕਿ ਆਲੋਕ ਵਰਮਾ ਨੂੰ ਹਟਾਉਣ ਤੋਂ ਪਹਿਲਾਂ ਚੋਣ ਕਮੇਟੀ ਤੋਂ ਸਹਿਮਤੀ ਲੈਣੀ ਚਾਹੀਦੀ ਸੀ। ਜਿਸ ਤਰ੍ਹਾਂ ਸੀ. ਵੀ. ਸੀ. ਨੇ ਆਲੋਕ ਵਰਮਾ ਨੂੰ ਹਟਾਇਆ, ਉਹ ਅਸੰਵਿਧਾਨਿਕ ਸੀ। ਅਦਾਲਤ ਦੇ ਇਸ ਇਸ ਫ਼ੈਸਲੇ ਦੇ ਨਾਲ ਹੀ ਇਹ ਗੱਲ ਸਪਸ਼ਟ ਹੋ ਗਈ ਹੈ ਕਿ ਆਲੋਕ ਵਰਮਾ ਸੀ. ਬੀ. ਆਈ. ਦੇ ਨਿਰਦੇਸ਼ਕ ਬਣੇ ਰਹਿਣਗੇ। ਹਾਲਾਂਕਿ ਸੁਪਰੀਮ ਕੋਰਟ ਨੇ ਆਪਣੇ ਫ਼ੈਸਲੇ ‘ਚ ਇਹ ਵੀ ਕਿਹਾ ਹੈ ਕਿ ਆਲੋਕ ਵਰਮਾ ਕੋਈ ਵੀ ਨੀਤੀਗਤ ਫ਼ੈਸਲਾ ਨਹੀਂ ਲੈਣਗੇ |
Watch Video
