ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜੰਮੂ ਕਸ਼ਮੀਰ ਦੇ ਪੁਲਵਾਮਾ ਵਿੱਚ ਸਿੱਖ ਸਰਪੰਚਾਂ ਤੇ ਪੰਚਾਂ ਵੱਲੋਂ ਅਸਤੀਫਾ ਦਿੱਤੇ ਜਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਜਮੂ ਕਸ਼ਮੀਰ ਵਿੱਚ ਰਹਿ ਰਹੇ ਸਿੱਖਾਂ ਵਿੱਚੋਂ ਕਰੀਬ 30 ਸਿੱਖਾਂ ਨੇ ਪੰਚਾਂ ਅਤੇ ਸਰਪੰਚਾਂ ਨੇ ਅਸਤੀਫਾ ਦੇ ਦਿੱਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਕੁਝ ਬੰਦੂਕਧਾਰੀਆਂ ਵੱਲੋਂ ਇਕ ਸਿੱਖ ਨੌਜਵਾਨਾ ਦਾ ਬਹੁਤ ਹੀ ਬੇਹਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ ਜਿਸ ਕਾਰਨ ਕਸ਼ਮੀਰ ਵਿੱਚ ਰਹਿ ਰਹੇ ਸਿੱਖਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਤੇ ਸਿੱਖਾ ਵੱਲੋਂ ਕੀਤੇ ਜਾ ਰਹੇ ਵਿਰੋਧ ਦੇ ਚੱਲਦੇ ਹੀ ਇਹ ਕਦਮ ਚੁੱਕਿਆ ਗਿਆ ਹੈ।

