ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਚੋਂ ਲਗਾਤਾਰ ਬਦਮਾਸਾਂ ਵੱਲੋਂ ਕੀਤੀ ਗੁੰਡਾਗਰਦੀ ਸਾਹਮਣੇ ਆ ਰਹੀ ਹੈ। ਜਿਸ ਤੋਂ ਬਾਅਦ ਕਿਹਾ ਜਾ ਸਕਦਾ ਹੈ ਪੰਜਾਬ ਵਿੱਚ ਸਰਕਾਰ ਨਹੀਂ ਬਦਮਾਸ਼ਾ ਦਾ ਰਾਜ ਚੱਲ ਰਿਹਾ ਹੈ। ਪੰਜਾਬ ਪੁਲਿਸ ਦੀ ਢੀਲੀ ਕਾਰਵਾਈ ਦੇ ਕਾਰਨ ਹੀ ਇਹਨਾਂ ਬਦਮਾਸ਼ਾਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹੈ।
ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਲੁਧਿਆਣਾ ਤੋੰ ਸਾਹਮਣੇ ਆ ਰਿਹਾ ਹੈ। ਜਿੱਥੇ ਅਬਦੁੱਲਾ ਪਰ ਬਸਤੀ ਵਿੱਚ ਦੋ ਗੁੱਟਾਂ ਵਿਚਾਲੇ ਝੜਪ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਰਾਣੀ ਰੰਜੀਸ਼ ਦੇ ਚੱਲਦੇ ਹੀ ਦੋ ਗੁੱਟਾਂ ਵਿਚਾਲੇ ਝੜਪ ਹੋ ਗਈ ਜਿਸ ਕਾਰਨ ਦੋਹਾਂ ਗੁੱਟਾਂ ਵਿਚਾਲੇ ਪੱਥਰਬਾਜੀ ਦੇ ਨਾਲ ਨਾਲ ਗੋਲੀਆਂ ਵੀ ਚੱਲੀਆ।
ਇਸ ਹੰਗਾਮੇ ਦੇ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਦੂਜੇ ਪਾਸੇ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਗੋਲੀਬਾਰੀ ਦੇ ਕਾਰਨ ਕਰੀਬ ਤਿੰਨ ਲੋਕ ਜਖਮੀ ਹੋ ਗਏ ਹਨ । ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲੇ ਨੂੰ ਦਰ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


