ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਨੂੰ ਲੈਕੇ ਕਾਫੀ ਅਹਿਮ ਕਦਮ ਉਠਾਏ ਜਾ ਰਹੇ ਹਨ। ਨਾਲ ਹੀ ਸੂਤਰਾਂ ਤੋ ਇਹ ਵੀ ਪਤਾ ਚੱਲਿਆ ਹੈ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਸਿੱਧੂ ਦੀ ਸੁਰੱਖਿਆ ਨੂੰ ਵਧਾਉਣ ਦੀ ਮੰਗ ਕੀਤੀ ਹੈ। ਦੱਸ ਦਈਏ ਕਿ ਬੀਤੇ ਸਮੇਂ ਵਿੱਚ ਨਵਜੋਤ ਸਿੰਘ ਸਿੱਧੂ ਕਾਫੀ ਚਰਚਾ ਵਿੱਚ ਬਣੇ ਰਹੇ। ਨਵਜੋਤ ਸਿੰਘ ਸਿੱਧੂ ਮਾਇਨਿੰਗ ਮਸਲੇ ਤੇ ਡਰੱਗ ਮਾਫੀਆ ਤੇ ਕਾਫੀ ਬੇਬਾਕ ਬੋਲ ਦਿੰਦੇ ਹਨ।
ਕਰਤਾਰਪੁਰ ਲਾਘੇ ਦੇ ਮਸਲੇ ਤੇ ਵੀ ਉਹ ਕਾਫੀ ਚਰਚਾ ਵਿੱਚ ਰਹੇ ਸੀ ਜਿਸ ਤੋਂ ਬਾਅਦ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ਤੇ ਰਹੇ ਸੀ। ਨਾਲ ਹੀ ਉਹਨਾਂ ਦਾ ਬੇਬਾਕ ਅੰਦਾਜ ਵੀ ਉਹਨੂੰ ਵਿਰੋਧਿਆ ਦੇ ਨਿਸ਼ਾਨੇ ਤੇ ਲਿਆ ਕੇ ਖੜਾ ਕਰ ਦਿੰਦਾ ਹੈ। ਸੂਤਰਾਂ ਤੋ ਇਹ ਵੀ ਪਤਾ ਚੱਲਿਆ ਹੈ ਕਿ ਡੇਰਾ ਪ੍ਰੇਮਿਆ ਨੇ ਵੀ ਉਹਨਾਂ ਨੂੰ ਧਮਕੀ ਦਿੱਤੀ ਸੀ ਇਸ ਤੋਂ ਇਲਾਵਾ ਸੂਤਰਾਂ ਤੋ ਇਹ ਵੀ ਪਤਾ ਚੱਲਿਆ ਹੈ ਕਿ ਪੰਜਾਬ ਰਾਜਾਂ ਦੀਆਂ ਚੋਣਾਂ ਵਿੱਚ ਪੀਐੱਮ ਮੋਦੀ ਨੂੰ ਕਰੜੇ ਹੱਥ ਲੈਣ ਦੇ ਕਾਰਨ ਵੀ ਉਹਨਾਂ ਧਮਕੀਆਂ ਮਿਲਿਆ ਸੀ।
ਦੱਸਣਯੋਗ ਗੱਲ ਹੈ ਕਿ ਪੰਜਾਬ ਸਰਕਾਰ ਨੇ ਇਹਨਾਂ ਧਮਕੀਆਂ ਨੂੰ ਦੇਖਦੇ ਹੋਏ ਉਹਨਾਂ ਦੀ ਸੁਰੱਖਿਆ ਨੂੰ ਵਧਾਉਂਦੇ ਹੋਏ ਬੁਲੇਚ ਪਰੂਫ ਗੱਡੀਆ ਦੇ ਨਾਲ ਨਾਲ ਹੀ ਉਹਨਾਂ ਦੀ ਸੁਰੱਖਿਆ ਨੂੰ ਜ਼ੈੱਡ ਪਲੱਸ ਸੁਰੱਖਿਆ ਵਿੱਚ ਸ਼ਾਮਿਲ ਕਰ ਦਿੱਤਾ ਹੈ।
ਲੋਕ ਸਭਾ ਚੋਣਾਂ ਆਉਣ ਵਾਲਿਆ ਹਨ। ਜਿਸਨੂੰ ਦੇਖਦੇ ਹੋਏ ਕਾਂਗਰਸ ਨੇ ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਨਵਜੋਤ ਸਿੰਘ ਸਿੱਧੂ ਨੂੰ ਸਟਾਰ ਕੰਪੇਨਰ ਐਲਾਨਿਆ ਹੋਇਆ ਹੈ। ਜਿਸ ਕਾਰਨ ਉਹਨਾਂ ਦੀ ਸੁਰੱਖਿਆ ਨੂੰ ਹੋਰ ਵੀ ਜਿਆਦਾ ਵਧਾ ਦਿੱਤਾ ਗਿਆ ਹੈ।



