ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਫਿਰੋਜਪੁਰ ਦੇ ਪਿੰਡ ਆਸਲ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਤਿੰਨ ਲੋਕਾਂ ਦਾ ਕਤਲ ਕਰ ਇਕ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਕ ਵਿਅਕਤੀ ਨੇ ਤਿੰਨ ਲੋਕਾਂ ਦਾ ਬਹੁਤ ਹੀ ਬੇਹਰਿਮੀ ਢੰਗ ਨਾਲ ਕਤਲ ਕਰ ਦਿੱਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਤੇਜਧਾਰ ਹਥਿਆਰ ਨਾਲ ਇਕ ਔਰਤ ਅਤੇ ਦੋ ਬੱਚਿਆ ਦਾ ਬੇਹਰਿਮੀ ਨਾਲ ਕਤਲ ਕਰ ਦਿੱਤਾ ਗਿਆ। ਉੱਥੇ ਹੀ ਮੌਕੇ ਤੇ ਪਹੁੰਚੀ ਪੁਲਿਸ ਦਾ ਕਹਿਣਾ ਹੈ ਕਿ ਇਕ ਵਿਅਕਤੀ ਨੇ ਆਪਣੀ ਪਤਨੀ ਅਤੇ ਬੱਚਿਆ ਦਾ ਕਤਲ ਕਰ ਫਰਾਰ ਹੋ ਗਿਆ ਹੈ।
ਕਿਹਾ ਜਾ ਰਿਹਾ ਹੈ ਕਿ ਵਿਅਕਤੀ ਨਸ਼ੇ ਦਾ ਆਦੀ ਸੀ ਨਾਲ ਉਸ ਤੇ ਕਾਫੀ ਕਰਜਾ ਜਿਸ ਕਾਰਨ ਉਸਨੇ ਇਸ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ। ਫਿਲਹਾਲ ਪੁਲਿਸ ਵੱਲੋਂ ਆਰੋਪੀ ਦੀ ਤਲਾਸ਼ ਕੀਤੀ ਜਾ ਰਹੀ ਹੈ।

