ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਅੰਮ੍ਰਿਤਸਰ ਪੁਲਿਸ ਨੇ ਸਫਾਰੀ ਗੱਡੀ ’ਤੇ ਨੀਲੀ ਬੱਤੀ ਲਾ ਕੇ ਸ਼ਹਿਰ ’ਚ ਘੁੰਮ ਰਹੇ ਨਕਲੀ ਡੀ. ਐੱਸ. ਪੀ. ਨੂੰ ਨਾਕੇ ਦੌਰਾਨ ਗ੍ਰਿਫਤਾਰ ਕੀਤਾ।
ਦੋਸ਼ੀ ਦੀ ਪਛਾਣ ਹੀਰਾ ਸਿੰਘ ਵਾਸੀ ਜਲਾਲਉਸਮਾਂ ਦੇ ਰੂਪ ਵਿਚ ਹੋਈ। ਮਿਲੀ ਜਾਣਕਾਰੀ ਦੇ ਅਨੁਸਾਰ ਗ੍ਰਿਫਤਾਰ ਕੀਤੇ ਗਏ ਦੋਸ਼ੀ ਦੇ ਕਬਜ਼ੇ ’ਚੋਂ 32 ਬੋਰ ਦੇ 2 ਪਿਸਤੌਲ ਤੇ ਹੋਰ ਚੀਜਾਂ ਵੀ ਬਰਾਮਦ ਕੀਤੀਆਂ ਗਈਆ ਹਨ।
ਪੁਲਿਸ ਨੇ ਦੱਸਿਆ ਹੈ ਕਿ ਦੋਸ਼ੀ ਭੋਲੇ-ਭਾਲੇ ਲੋਕਾਂ ਨੂੰ ਨੌਕਰੀ ਦਿਵਾਉਣ ਤੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰ ਰਿਹਾ ਸੀ ਜਿਸ ਕਾਰਨ ਨਾਕਾਬੰਦੀ ਕਰ ਕੇ ਉਸ ਨੂੰ ਸਫਾਰੀ ਗੱਡੀ ਸਮੇਤ ਗ੍ਰਿਫਤਾਰ ਕਰ ਲਿਆ ਗਿਆ। ਫਿਲਹਾਲ ਪੁਲਿਸ ਨੇ ਆਰੋਪੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

