ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਉਤਰੀ-ਪੱਛਮੀ ਖੇਤਰਾਂ ਵਿੱਚ ਮੌਸਮ ਵਿੱਚ ਕਾਫੀ ਬਦਲਾਅ ਆ ਚੁੱਕਿਆ ਹੈ। ਜਿਸ ਕਾਰਨ ਕਾਫੀ ਠੰਡਾ ਵਧ ਚੁੱਕੀ ਹੈ ਜਿਸ ਦੇ ਚੱਲਦੇ ਆਮ ਜਨਜੀਵਨ ਇਸ ਕਾਰਨ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦਈਏ ਕਿ ਪਹਾੜੀ ਇਲਾਕੀਆਂ ਵਿੱਚ ਹੋਈ ਬਰਫਬਾਰੀ ਦੇ ਕਾਰਨ ਮੈਦਾਨੀ ਇਲਾਕੀਆਂ ਵਿੱਚ ਠੰਡ ਕਾਫੀ ਵਧ ਗਈ ਹੈ।
ਸੂਤਰਾਂ ਤੋ ਪਤਾ ਚਲਿਆ ਹੈ ਕਿ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਤਿੰਨ ਦਿਨ ਤੱਕ ਠੰਡ ਦਾ ਕਹਿਰ ਜਾਰੀ ਰਹੇਗਾ। ਉੱਥੇ ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ ਠੰਡ ਕੁਝ ਦਿਨਾਂ ਤੋ ਕਾਫੀ ਵਧ ਗਈ ਹੈ
ਜਿਸ ਕਾਰਨ ਲੋਕਾਂ ਨੂੰ ਅਤੇ ਸਕੂਲ ਜਾਣ ਵਾਲੇ ਵਿਦਿਆਰਥਿਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਵਿੱਚ ਠੰਡ਼ ਦ ਕਾਰਨ ਪਾਰੇ ਵਿੱਚ ਕਾਫੀ ਗਿਰਾਵਟ ਪਾਈ ਗਈ ਹੈ। ਇਸ ਤੋਂ ਇਲਾਵਾ ਪਹਾੜੀ ਇਲਾਕੇ ਵਿੱਚ ਠੰਡ ਦੇ ਕਾਰਨ ਜਨਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ।

