ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇਣ ਤੋਂ ਬਾਅਦ ਸੁਖਪਾਲ ਖਹਿਰਾ ਨੇ ਆਪਣੀ ਅਲਗ ਤੋਂ ਪਾਰਟੀ ਬਣਾ ਲਈ ਹੈ। ਜਿਸ ਦਾ ਨਾਂ ਪੰਜਾਬੀ ਏਕਤਾ ਪਾਰਟੀ ਹੈ। ਸੁਖਪਾਲ ਖਹਿਰਾ ਵੱਲੋਂ ਆਪਣੀ ਪਾਰਟੀ ਦਾ ਐਲਾਨ ਕਰਨ ਤੋਂ ਬਾਅਦ ਪੰਜਾਬ ਆਪ ਪਾਰਟੀ ਵੱਲੋਂ ਖਹਿਰਾ ਦੀ ਵਿਧਾਇਕੀ ਨੂੰ ਰੱਦ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਸੂਤਰਾਂ ਤੋ ਮਿਲੀ ਜਾਣਕਾਰੀ ਦੇ ਅਨੁਸਾਰ ਸੁਖਪਾਲ ਖਹਿਰਾ ਦੀ ਵਿਧਾਇਕੀ ਨੂੰ ਰੱਦ ਕਰਵਾਉਣ ਦੇ ਲਈ ਵਿਧਾਨਸਭਾ ਦੇ ਸਪੀਕਰ ਤੱਕ ਪੰਹੁਚ ਕੀਤੀ ਹੈ। ਨਾਲ ਹੀ ਵਿਰੋਧੀ ਧੀਰ ਦੇ ਨੇਤਾ ਹਰਪਾਲ ਚੀਮਾ ਨੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਮੈਂਬਰਸ਼ਿਪ ਨੂੰ ਰੱਦ ਕਰਨ ਦੇਣ। ਜਿਸਦੇ ਚੱਲਦੇ ਹਰਪਾਲ ਚੀਮਾ ਨੇ ਇਸ ਸੰਬੰਧੀ ਇਕ ਮੰਗ ਪੱਤਰ ਵੀ ਸੌਪਿਆ ਹੈ।
ਦੱਸਣਯੋਗ ਗੱਲ ਹੈ ਕਿ ਸਪੀਕਰ ਵੱਲੋਂ ਪ੍ਰਵਾਨ ਕੀਤੇ ਜਾਣ ਤੋਂ ਬਾਅਦ ਸੁਖਪਾਲ ਖਹਿਰਾ ਦੀ ਵਿਧਾਇਕੀ ਨੂੰ ਰੱਦ ਕਰ ਦਿੱਤੀ ਜਾਵੇਗੀ। ਜਿਸ ਕਾਰਨ ਹਲਕਾ ਭੁਲੱਥ ਵਿੱਚ ਜਿਮਣੀ ਚੋਣ ਲਾਜਮੀ ਹੋ ਜਾਣਗੇ। ਜਿਕਰਯੋਗ ਗੱਲ ਹੈ ਕਿ ਬੀਤੇ ਦਿਨ ਮਾਸਟਰ ਬਲਦੇਵ ਸਿੰਘ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਕਾਰਨ ਪਾਰਟੀ ਨੂੰ ਲੋਕਸਭਾ ਚੋਣਾਂ ਤੋ ਪਹਿਲਾ ਇਕ ਹੋਰ ਬਹੁਤ ਵੱਡਾ ਝਟਕਾ ਲੱਗਿਆ।


