ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਕਾਂਗਰਸ ਪਾਰਟੀ ਨੇ ਜੈਤੋ ਤੋਂ ਵਿਧਾਇਕ ਕੁਲਬੀਰ ਜ਼ੀਰਾ ਦੇ ਬਿਆਨ ਤੋਂ ਬਾਅਦ ਉਹਨਾਂ ਨੂੰ ਪਾਰਟੀ ਤੋਂ ਬਰਖਾਸਤ ਕਰ ਦਿੱਤਾ ਸੀ। ਜਿਸ ਕਾਰਨ ਪੰਜਾਬ ਕਾਂਗਰਸ ਪਾਰਟੀ ਤੇ ਵੱਡਾ ਸੰਕਟ ਨਜਰ ਆਉਣ ਲੱਗਿਆ ਕਿਉਂਕਿ ਇਕ ਤੋਂ ਬਾਅਦ ਇਕ ਵਿਧਾਇਕ ਦੇ ਬਾਗੀ ਸੁਰ ਨਜਰ ਆਉਣ ਲੱਗ ਪਏ ਸੀ।
ਫਿਲਹਾਲ ਇਸ ਮਾਮਲੇ ਤੇ ਕਾਂਗਰਸ ਇੰਚਾਰਜ ਆਸ਼ਾ ਕੁਮਾਰੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਆਸ਼ਾ ਕੁਮਾਰੀ ਨੇ ਕਿਹਾ ਹੈ ਕਿ ਕੁਲਬੀਰ ਜ਼ੀਰਾ ਨੂੰ ਪਾਰਟੀ ਤੋਂ ਹਾਲੇ ਤੱਕ ਬਹਾਲ ਨਹੀਂ ਕੀਤਾ ਗਿਆ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਅਜੇ ਜੀਰਾ ਤੇ ਕੋਈ ਵੀ ਫੈਸਲਾ ਨਹੀਂ ਲਿਆ ਹੈ। ਆਸ਼ਾ ਕੁਮਾਰੀ ਨੇ ਆਪਣੀ ਗੱਲ ਨੂੰ ਜਾਰੀ ਰੱਖਦੇ ਹੋਏ ਇਹ ਵੀ ਕਿਹਾ ਕਿ ਕਾਂਗਰਸ ਦੇ ਸੰਵਿਧਾਨ ਮੁਤਾਬਿਕ ਹੀ ਫੈਸਲਾ ਲਿਆ ਜਾਵੇਗਾ।

