ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਹਿਮਾਚਲ ਅਤੇ ਜੰਮੂ-ਕਸ਼ਮੀਰ ਵਿੱਚ ਮੌਸਮ ਵਿਗੜ੍ਹਨ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਜੀ ਹਾਂ ਮੌਸਮ ਵਿਭਾਗ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ 19 ਤੋਂ 23 ਜਨਵਰੀ ਤੱਕ ਭਾਰੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ। ਜਿਸ ਕਾਰਨ ਆਮ ਜਨਜੀਵਨ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਨਾਲ ਹੀ ਮੌਸਮ ਵਿਭਾਗ ਦਾ ਇਹ ਵੀ ਕਹਿਣਾ ਹੈ ਕਿ ਭਾਰੀ ਬਾਰਿਸ਼ ਅਤੇ ਬਰਫਬਾਰੀ ਤੋਂ ਬਾਅਦ 24 ਜਨਵਰੀ ਨੂੰ ਮੌਸਮ ਸਾਫ ਹੋ ਸਕਦਾ ਹੈ।
ਜਿਕਰਯੋਗ ਗੱਲ ਹੈ ਕਿ ਜਨਵਰੀ ਮਹੀਨੇ ਵਿੱਚ ਠੰਡ ਦਾ ਕਹਿਰ ਕਾਫੀ ਵੱਧ ਗਿਆ ਹੈ ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

