ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਤਰਨਤਾਰਨ ਦੇ ਪੱਟੀ ਤੋਂ ਕੋਟ ਬੁੱਢਾ ਪਿੰਡ ਦੇ ਗੁਰਦੁਆਰਾ ਗ੍ਰੰਥੀ ਦੇ ਪਰਿਵਾਰ ਤੇ ਕੁਝ ਅਣਪਛਾਤੇ ਲੋਕਾਂ ਨੇ ਚੋਰੀ ਦੀ ਨੀਅਤ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਇਸ ਜਾਨਲੇਵਾ ਹਮਲੇ ਦੇ ਕਾਰਨ ਇਕ ਮਹਿਲਾ ਦੀ ਵੀ ਮੌਤ ਹੋ ਗਈ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਕੁਝ ਅਣਪਛਾਤੇ ਵਿਅਕਤੀਆਂ ਨੇ ਗ੍ਰੰਥੀ ਤੇ ਹਮਲਾ ਕਰ ਦਿੱਤਾ ਜਿਸ ਕਾਰਨ ਇਸ ਹਮਲੇ ਦੇ ਕਾਰਨ ਇਕ ਮਹਿਲਾ ਦੀ ਮੌਤ ਵੀ ਹੋ ਗਈ। ਜਦਕਿ ਗ੍ਰੰਥੀ ਗੰਭੀਰ ਜਖਮੀ ਹੋ ਗਿਆ ਹੈ। ਮ੍ਰਿਤਕ ਮਹਿਲਾ ਗ੍ਰੰਥੀ ਦੀ ਪਤਨੀ ਦੱਸੀ ਜਾ ਰਹੀ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸੁਰੂ ਕਰ ਦਿੱਤੀ ਹੈ।

