ਬਰਨਾਲਾ ‘ਚ ਕੇਜਰੀਵਾਲ ਨੇ ਬਾਗੀ ਨੇਤਾ ਤੇ ਕੈਪਟਨ ਸਰਕਾਰ ਨੂੰ ਲਿਆ ਆੜੇ ਹੱਥੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੋਕ ਸਭਾ ਚੋਣਾਂ ਲਈ ਆਪਣਾ ਬਿਗੁਲ ਵਜਾ ਦਿੱਤਾ ਹੈ। ਦੱਸ ਦਈਏ ਕਿ ਅਰਵਿੰਦ ਕੇਜਰੀਵਾਲ ਨੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੋਕ ਸਭਾ ਚੋਣਾਂ ਲਈ ਆਪਣਾ ਬਿਗੁਲ ਵਜਾ ਦਿੱਤਾ ਹੈ। ਦੱਸ ਦਈਏ ਕਿ ਅਰਵਿੰਦ ਕੇਜਰੀਵਾਲ ਨੇ ਬਰਨਾਲਾ ਤੋਂ ਆਪਣਾ ਮਿਸ਼ਨ 13 ਦਾ ਆਗਾਜ ਕੀਤਾ ਇਸ ਦੌਰਾਨ ਕੇਜਰੀਵਾਰ ਨੇ ਪੰਜਾਬ ਸਰਕਾਰ ਤੇ ਬਾਗੀ ਨੇਤਾਵਾਂ ਨੂੰ ਆਪਣੇ ਨਿਸ਼ਾਨੇ ਤੇ ਲਿਆ। ਉਹਨਾਂ ਨੇ ਕਿਹਾ ਕਿ ਬਾਗੀ ਨੇਤਾਵਾਂ ਨੂੰ ਆੜੇ ਹੱਥੀ ਲੈਂਦੇ ਹੋਏ ਕਿਹਾ ਕਿ ਕਿਸੇ ਦੀ ਹਿੰਮਤ ਨਹੀਂ ਕੀ ਉਹ ਝਾੜੂ ਨੂੰ ਤੀਲਾ ਤੀਲਾ ਕਰ ਸਕੇ। ਜੋ ਅਜਿਹਾ ਸੋਚਦੇ ਨੇ ਉਹ ਆਪ ਵਿੱਚ ਰਹਿਣ ਦੇ ਕਾਬਿਲ ਨਹੀਂ ਹਨ।

arvind

ਆਪਣੀ ਗੱਲ ਜਾਰੀ ਰੱਖਦੇ ਹੋਏ ਕਿਹਾ ਕਿ ਝਾੜੂ ਨਾਲ ਆਪ ਵਿੱਚ ਸਫਾਈ ਹੋਈ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੈਪਟਨ ਨੇ ਪੰਜਾਬ ਦੇ ਲੋਕਾਂ ਨੂੰ ਧੋਖਾ ਦਿੱਤਾ ਹੈ। ਕੈਪਟਨ ਨੇ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਨਹੀਂ ਦਿੱਤੀ ਤੇ ਨਾਲ ਹੀ ਕਿਸੇ ਨੂੰ ਸਮਾਰਚਫੋਨ। ਪੰਜਾਬ ਦੇ ਨੌਜਵਾਨ ਦਰ ਦਰ ਦੀ ਠੌਕਰਾਂ ਖਾ ਰਹੇ ਹਨ। ਕੈਪਟਨ ਸਰਕਾਰ ਨੇ ਆਪਣਾ ਕੋਈ ਵਾਅਦਾ ਪੂਰਾ ਨਹੀਂ ਕੀਤਾ ਹੈ।

arvind

ਜਿਸ ਕਾਰਨ ਪੰਜਾਬ ਦੇ ਕਿਸਾਨ ਨੂੰ ਕੈਪਟਨ ਸਰਕਾਰ ਤੋਂ ਕਾਫੀ ਪਰੇਸ਼ਾਨ ਹਨ। ਪਰ ਦਲਿਤ ਸਮਾਜ ਦੇ ਲੋਕ ਕੈਪਟਨ ਤੋਂ ਸਭ ਤੋਂ ਜਿਆਦਾ ਪਰੇਸ਼ਾਨ ਸਨ। ਉੱਥੇ ਹੀ ਦੂਜੇ ਪਾਸੇ ਕੇਜਰੀਵਾਲ ਨੇ ਭਗਵੰਤ ਮਾਨ ਤੇ ਖੁਸ਼ ਹੋਕੇ ਕਿਹਾ ਕਿ ਉਹਨਾਂ ਨੇ ਪੂਰੇ ਪੰਜਾਬ ਦਾ ਦਿਲ ਜਿੱਤਿਆ ਹੈ।

mann

ਭਗਵੰਤ ਮਾਨ ਦਾ ਸ਼ਰਾਬ ਛੱਡਣ  ਦੇ ਬਿਆਨ ਤੇ ਉਹਨਾਂ ਨੇ ਕਿਹਾ ਕਿ ਮਾਨ ਦਾ ਸ਼ਰਾਬ  ਛੱਡਣਾ ਬਹੁਤ ਹੀ ਵੱਡੀ ਗੱਲ ਹੈ।  ਇਸ ਤੋਂ ਇਲਾਵਾ ਕੇਜਰੀਵਾਲ ਨੇ ਆਪਣੀ ਸਰਕਾਰ ਦੀਆਂ ਉਪਲਬੱਧੀਆਂ ਦੀ ਗੱਲ ਕਰਦੇ ਹੋਏ ਕਿਹਾ ਕਿ ਦਿੱਲੀ ਵਿੱਚ ਸਰਕਾਰੀ ਸਕੂਲਾਂ ਦੀ ਕਿਸਮਤ ਬਦਲ ਦਿੱਤੀ ਹੈ। ਹਸਪਤਾਲਾਂ ਦੀ ਵੀ ਤਸਵੀਰ ਬਦਲ ਗਈ ਹੈ। ਦਿੱਲੀ ਵਿੱਚ ਉਹਨਾਂ ਦੀ ਸਰਕਾਰ ਨੇ ਕਈ ਵਿਕਾਸ ਦੇ ਕੰਮ ਕੀਤੇ ਹਨ।

Leave a Reply

Your email address will not be published. Required fields are marked *